ਹਰਿਦੁਆਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਾਵੜ ਯਾਤਰਾ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹੁਣ ਕਿਸੇ ਕਾਵੜੀਏ ਨੂੰ ਹਰਿਦੁਆਰ ਦੀ ਹੱਦ 'ਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਗੁਆਂਢੀ ਸੂਬਿਆਂ ਨੂੰ ਟੈਂਕਰਾਂ ਰਾਹੀਂ ਗੰਗਾਜਲ ਮੁਹੱਈਆ ਕਰਾਉਣ ਬਾਰੇ ਵੀ ਵਿਚਾਰ ਕਰ ਰਿਹਾ ਹੈ।
ਡੀਐਮ ਸੀ ਰਵੀ ਸ਼ੰਕਰ ਦਾ ਕਹਿਣਾ ਹੈ ਕਿ ਸਰਕਾਰ ਨੇ ਕਾਵੜ ਯਾਤਰਾ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਹਰਿਦੁਆਰ ਦੇ ਨਾਲ ਲੱਗਦੀ ਸਾਰੀਆਂ ਸਰਹੱਦਾਂ 'ਤੇ ਪੁਲਿਸ ਚੈਕਿੰਗ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨੇੜਲੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਪਤਾਨਾਂ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਤਾਲਮੇਲ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸਰਹੱਦ 'ਤੇ ਸਖ਼ਤੀ ਰੱਖੀ ਜਾਵੇ।