ਅੰਮ੍ਰਿਤਸਰ : ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਵੱਲ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਅੱਜ ਤੋਂ ਯਾਤਰੀਆਂ ਨੂੰ ਸਫ਼ਰ ਕਰਨ ਲਈ ਬਹੁਤ ਜ਼ਿਆਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ ਹੋਵੇਗੀ। ਦਰਅਸਲ ਅੱਜ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ ਸ਼ੁਰੂ ਹੋਣ ਜਾ ਰਹੀ ਹੈ। ਇਸ ਦਾ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਤੋਂ ਛੇ ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕਰਨਗੇ। ਇਨ੍ਹਾਂ 'ਚੋਂ ਇਕ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ। ਇਸ ਦੀ ਰਫਤਾਰ ਲਗਭਗ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਹਫ਼ਤੇ ਵਿੱਚ ਛੇ ਦਿਨ ਚੱਲੇਗੀ ਅਤੇ ਸ਼ੁੱਕਰਵਾਰ ਦੇ ਦਿਨ ਨਹੀਂ ਚੱਲੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੰਮ੍ਰਿਤਸਰ 'ਚ ਉਦਘਾਟਨ ਮੌਕੇ ਪਹੁੰਚਣਗੇ। ਜਿਸ ਦੇ ਲਈ ਰੇਲਵੇ ਨੇ ਕਰੀਬ 100 ਵੀਆਈਪੀਜ਼ ਨੂੰ ਸੱਦਾ ਪੱਤਰ ਵੀ ਭੇਜਿਆ ਹੈ।
ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ :ਅੱਜ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਦੇ ਮੱਦੇਨਜ਼ਰ ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਵੱਲੋਂ ਵੇਰਵਾ ਵੀ ਦਿੱਤਾ ਗਿਆ। ਮੀਡੀਆ ਨਾਲ ਗੱਲ ਬਾਤ ਕਰਦਿਆਂ ਸ਼ਵੇਤ ਮਲਿਕ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ 30 ਦਸੰਬਰ ਨੂੰ ਗੁਰੂਨਗਰੀ ਅੰਮ੍ਰਿਤਸਰ ਅਤੇ ਦਿੱਲੀ ਦਰਮਿਆਨ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਦੀ ਤਰਫੋਂ ਮੋਦੀ ਸਰਕਾਰ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕੀਤਾ। ਸ਼ਵੇਤ ਮਲਿਕ ਨੇ ਕਿਹਾ ਕਿ ਭਾਰਤ ਵਿਚ ਬਣੀ ਅਤਿ-ਆਧੁਨਿਕ ਵੰਦੇ ਭਾਰਤ ਰੇਲਗੱਡੀ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਆਵਾਜਾਈ ਵਿਚ ਹੋਰ ਆਸਾਨੀ ਹੋਵੇਗੀ ਅਤੇ ਯਾਤਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਵੀ ਮਿਲਣਗੀਆਂ।
- Weather Update: ਸ਼ੀਤ ਲਹਿਰ ਦਾ ਕਹਿਰ, ਮੌਸਮ ਵਿਭਾਗ ਨੇ ਦੋ ਹਫ਼ਤਿਆਂ ਲਈ ਅਲਰਟ ਕੀਤਾ ਜਾਰੀ
- Year Ender 2023: ਪੰਜਾਬ ਵਿੱਚ ਸਾਲ 2023 ਦੌਰਾਨ 49 ਗੈਂਗਸਟਰਾਂ ਦਾ ਐਨਕਾਊਂਟਰ, ਹੋਰ ਬਦਮਾਸ਼ਾਂ ਨੂੰ ਵੀ ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ
- Politics On Punjab Tableau Rejects : ਕੀ ਗਣਤੰਤਰ ਦਿਵਸ ਮੌਕੇ ਝਾਕੀਆਂ ਰੱਦ ਹੋਣ ਉੱਤੇ ਕੀਤੀ ਜਾ ਰਹੀ ਸਿਆਸਤ ਜਾਇਜ਼ ?