ਨਵੀਂ ਦਿੱਲੀ: ਵਾਈਸ ਐਡਮਿਰਲ ਆਰ ਹਰੀ ਕੁਮਾਰ (Vice Admiral R. Hari Kumar) ਨੂੰ ਅਗਲਾ ਜਲ ਸੈਨਾ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦੀ ਥਾਂ ਲੈਣਗੇ। ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।
ਆਰ ਹਰੀ ਕੁਮਾਰ ਇਸ ਸਮੇਂ ਜਲ ਸੈਨਾ ਦੀ ਪੱਛਮੀ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਹਨ। ਰੱਖਿਆ ਮੰਤਰਾਲੇ (Defense Ministry) ਨੇ ਇੱਕ ਬਿਆਨ ਵਿੱਚ ਕਿਹਾ ਕਿ ਆਰ ਹਰੀ ਕੁਮਾਰ ਜਲ ਸੈਨਾ ਦੇ ਮੌਜੂਦਾ ਮੁਖੀ ਐਡਮਿਰਲ ਕਰਮਬੀਰ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ 30 ਨਵੰਬਰ ਨੂੰ ਜਲ ਸੈਨਾ ਦੀ ਕਮਾਨ ਸੰਭਾਲਣਗੇ।
ਬਿਆਨ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ ਪੱਛਮੀ ਜਲ ਸੈਨਾ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਵਾਈਸ ਐਡਮਿਰਲ ਆਰ ਹਰੀ ਕੁਮਾਰ ਨੂੰ ਅਗਲਾ ਜਲ ਸੈਨਾ ਮੁਖੀ ਨਿਯੁਕਤ ਕੀਤਾ ਹੈ। ਇਹ ਹੁਕਮ 30 ਨਵੰਬਰ ਦੁਪਹਿਰ ਤੋਂ ਲਾਗੂ ਹੋ ਜਾਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਐਡਮਿਰਲ ਸਿੰਘ ਤੋਂ ਬਾਅਦ ਸਭ ਤੋਂ ਸੀਨੀਅਰ ਅਧਿਕਾਰੀ ਵਾਈਸ ਐਡਮਿਰਲ ਅਨਿਲ ਕੁਮਾਰ ਚਾਵਲਾ ਹਨ, ਜੋ ਦੱਖਣੀ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਹਨ, ਪਰ ਉਹ ਵੀ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ।