ਨਵੀਂ ਦਿੱਲੀ:ਆਗਾਮੀ ਉਪ ਰਾਸ਼ਟਰਪਤੀ ਚੋਣ ਵਿੱਚ ਜਗਦੀਪ ਧਨਖੜ ਐਨਡੀਏ ਦੇ ਉਮੀਦਵਾਰ ਹੋਣਗੇ। ਦਿੱਲੀ 'ਚ ਹੋਈ ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਜਗਦੀਪ ਧਨਖੜ ਦੇ ਨਾਂ 'ਤੇ ਮੋਹਰ ਲੱਗੀ। ਤੁਹਾਨੂੰ ਦੱਸ ਦੇਈਏ ਕਿ ਜਗਦੀਪ ਧਨਖੜ ਇਸ ਸਮੇਂ ਪੱਛਮੀ ਬੰਗਾਲ ਦੇ ਰਾਜਪਾਲ ਹਨ। ਉਪ ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ 2022 ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਆਉਣਗੇ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖਤਮ ਹੋ ਰਿਹਾ ਹੈ।
ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ 'ਚ ਹੋਈ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ, ਰਾਜਨਾਥ ਸਿੰਘ, ਭਾਜਪਾ ਦੇ ਜਨਰਲ ਸਕੱਤਰ ਬੀਐੱਲ ਸੰਤੋਸ਼ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੌਜੂਦ ਸਨ।