ਚੰਡੀਗੜ੍ਹ: ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਤੋਂ ਸੰਕਰਮਿਤ (Venkaiah Naidu tested COVID-19 positive) ਹੋ ਗਏ ਹਨ। ਅੱਜ ਉਨ੍ਹਾਂ ਦੀ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਐਤਵਾਰ ਨੂੰ ਉਪ ਰਾਸ਼ਟਰਪਤੀ ਦਫਤਰ ਨੇ ਟਵਿੱਟਰ 'ਤੇ ਉਨ੍ਹਾਂ ਦੇ ਕੋਵਿਡ ਸਕਾਰਾਤਮਕ ਹੋਣ ਦੀ ਜਾਣਕਾਰੀ ਦਿੱਤੀ ਗਈ। ਉਪ ਰਾਸ਼ਟਰਪਤੀ ਨੇ ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਭਾਰਤ ਦੇ ਉਪ ਰਾਸ਼ਟਰਪਤੀ ਦੇ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ ਗਿਆ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੀ ਅੱਜ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਫਿਲਹਾਲ ਉਹ ਹੈਦਰਾਬਾਦ 'ਚ ਹਨ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ, ਉਨ੍ਹਾਂ ਨੇ ਇੱਕ ਹਫ਼ਤੇ ਲਈ ਆਪਣੇ ਆਪ ਨੂੰ ਇਕਾਂਤਵਾਸ ਕਰਨ ਦਾ ਫੈਸਲਾ ਕੀਤਾ ਹੈ।
ਇੱਕ ਹੋਰ ਟਵੀਟ ਵਿੱਚ ਕਿਹਾ ਗਿਆ ਕਿ ਉਪ ਰਾਸ਼ਟਰਪਤੀ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਨੂੰ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ ਹੈ ਅਤੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ :ਭੜਕਾਊਂ ਬਿਆਨ ਦੇਣ 'ਤੇ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ 'ਤੇ FIR ਦਰਜ