ਮੇਰਠ: ਇੱਕ ਮੁਸਲਿਮ ਔਰਤ ਤੋਂ ਜ਼ਬਰਦਸਤੀ ਤਲਾਕ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਪੀੜਤ ਔਰਤ ਨੇ ਐਸ.ਐਸ.ਪੀ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਘਟਨਾ ਦੀ ਆਡੀਓ-ਵੀਡੀਓ ਪੇਸ਼ ਕੀਤੀ ਹੈ। ਔਰਤ ਨੇ ਸਹੁਰੇ ਵਾਲਿਆਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਆਰੋਪ ਲਾਇਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਮੇਰਠ ਥਾਣੇ ਦੇ ਦਿੱਲੀ ਗੇਟ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਯਾਸਮੀਨ ਨੂੰ ਜ਼ਬਰਦਸਤੀ 3 ਤਲਾਕ ਦੇਣ ਅਤੇ ਤਲਾਕ ਦੇ ਕਾਗਜ਼ਾਂ 'ਤੇ ਦਸਤਖਤ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਔਰਤ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਪੀੜਤਾ ਦਾ ਆਰੋਪ ਹੈ ਕਿ ਦਾਜ ਦੀ ਮੰਗ ਨੂੰ ਲੈ ਕੇ ਉਸ ਦੇ ਸਹੁਰੇ ਉਸ ਦੀ ਕੁੱਟਮਾਰ ਕਰਦੇ ਸਨ। ਔਰਤ ਨੇ ਦੱਸਿਆ ਕਿ ਉਸ ਦੇ ਸਹੁਰੇ ਉਸ ਨੂੰ ਘਰੋਂ ਬਾਹਰ ਲੈ ਗਏ ਅਤੇ ਜ਼ਬਰਦਸਤੀ ਤਿੰਨ ਤਲਾਕ ਲਿਖਵਾਉਣ ਲਈ ਕਿਹਾ।