ਕੁਰੂਕਸ਼ੇਤਰ: ਅਸਟ੍ਰੇਲੀਆ (australia) 'ਚ ਸ਼ਰਾਰਤੀ ਅਨਸਰਾਂ ਵੱਲੋਂ ਤਿਰੰਗੇ ਦੀ ਬੇਇੱਜ਼ਤੀ ਦੇ ਵਿਰੋਧ 'ਚ ਕੁਰੂਕਸ਼ੇਤਰ ਦਾ ਵਸਨੀਕ ਵਿਸ਼ਾਲ ਜੂਡ(vishal jood) ਢਾਈ ਮਹੀਨੇ ਤੋਂ ਜੇਲ੍ਹ 'ਚ ਬੰਦ ਹੈ। ਵਿਸ਼ਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੁਣ ਹੌਲੀ-ਹੌਲੀ ਦੇਸ਼ ਭਰ ਤੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਸਾਰੇ ਮਾਮਲੇ 'ਚ ਸਾਡੀ ਟੀਮ ਨੇ ਵਿਸ਼ਾਲ ਦੇ ਪਿਤਾ ਨਾਲ ਗੱਲਬਾਤ ਕੀਤੀ।
ਵਿਸ਼ਾਲ ਦੇ ਪਿਤਾ ਨਾਥੀ ਰਾਮ ਨੇ ਦੱਸਿਆ ਕਿ ਇਹ ਸਾਰਾ ਮਾਮਲਾ 26 ਜਨਵਰੀ ਨਾਲ ਸਬੰਧਤ ਹੈ। ਉਨ੍ਹਾਂ ਦਾ ਬੇਟਾ ਅਤੇ ਉਸਦੇ ਕੁਝ ਦੋਸਤ ਤਿਰੰਗਾ ਯਾਤਰਾ ਕੱਢ ਰਹੇ ਸਨ, ਜਿਸਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਅਤੇ ਵਿਸ਼ਾਲ ਵਲੋਂ ਵਿਰੋਧ ਕਰਨ 'ਤੇ ਉਸ ਨਾਲ ਕੁੱਟਮਾਰ ਕੀਤੀ ਗਈ। ਕੁਝ ਦਿਨਾਂ ਬਾਅਦ ਉਸ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਅਤੇ ਉਸਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਉਸਦਾ ਪੁੱਤਰ ਤਿਰੰਗੇ ਦੀ ਬੇਇੱਜ਼ਤੀ ਨੂੰ ਬਰਦਾਸ਼ਤ ਨਹੀਂ ਕਰ ਸਕਿਆ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਨਾਥੀ ਰਾਮ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ‘ਤੇ ਮਾਣ ਹੈ। ਇਹ ਸਾਰਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਰ ਕੋਈ ਉਨ੍ਹਾਂ ਨੂੰ ਫੋਨ ਕਰਕੇ ਇਹ ਕਹਿ ਰਿਹਾ ਹੈ ਕਿ ਅਸੀਂ ਵਿਸ਼ਾਲ ਦੇ ਨਾਲ ਹਾਂ।