ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਉੱਚ ਸੁਰੱਖਿਆ ਵਾਲੇ ਹਵਾਈ ਅੱਡੇ ਮਾਰਗ ਉੱਤੇ ਬਘਤ ਇਲਾਕੇ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਅੱਤਵਾਦੀ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਇੱਕ ਫੱਟੜ ਹੋ ਗਿਆ ਹੈ। ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਹੈ।
ਸ੍ਰੀਨਗਰ: ਪੁਲਿਸ 'ਤੇ ਅੱਤਵਾਦੀ ਹਮਲਾ, 2 ਜਵਾਨ ਸ਼ਹੀਦ, ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰਿਆ - ਹਵਾਈ ਅੱਡੇ ਮਾਰਗ
ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਉੱਚ ਸੁਰੱਖਿਆ ਵਾਲੇ ਹਵਾਈ ਅੱਡੇ ਮਾਰਗ ਉੱਤੇ ਬਘਤ ਇਲਾਕੇ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਅੱਤਵਾਦੀ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਇੱਕ ਫੱਟੜ ਹੋ ਗਿਆ ਹੈ। ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਹੈ।
ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੋਨੋਂ ਪੁਲਿਸ ਮੁਲਾਜ਼ਮਾਂ ਨੂੰ ਬੇਹੱਦ ਕਰੀਬ ਤੋਂ ਗੋਲੀ ਮਾਰੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਫੱਟੜ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਦੋਹਾਂ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਸੋਹੇਲ ਦੇ ਰੂਪ ਵਿੱਚ ਹੋਈ ਹੈ।
ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਮਲਾ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਿਛਲੇ ਤਿੰਨ ਦਿਨਾਂ ਵਿੱਚ ਸ਼ਹਿਰ ਵਿੱਚ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਅਤਵਾਦੀਆਂ ਨੇ ਬੁਧਵਾਰ ਨੂੰ ਸ਼ਹਿਰ ਦੇ ਉੱਚ ਸੁਰਖਿਆ ਵਾਲੇ ਦੁਰਗੰਗਾ ਇਲਾਕੇ ਵਿੱਚ ਇੱਕ ਰੇਸਤਰਾਂ ਮਾਲਕ ਅਤੇ ਉਸ ਦੇ ਮੁੰਡੇ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।