ਪੰਜਾਬ

punjab

ETV Bharat / bharat

ਨੌਦੀਪ ਕੌਰ ਦੀ ਰਿਹਾਈ ਲਈ ਹਰਪਾਲ ਚੀਮਾ ਨੇ ਮਨੋਹਰ ਲਾਲ ਖੱਟਰ ਨੂੰ ਲਿਖੀ ਚਿੱਠੀ

ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖਿਆ।

ਤਸਵੀਰ
ਤਸਵੀਰ

By

Published : Feb 24, 2021, 6:55 PM IST

Updated : Feb 24, 2021, 7:14 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖਿਆ। ਦੱਸਦਈਏ ਕਿ ਮੰਗਲਵਾਰ ਨੂੰ 'ਆਪ' ਆਗੂ ਹਰਪਾਲ ਸਿੰਘ ਚੀਮਾ, ਸਰਵਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੌਦੀਪ ਕੌਰ ਨੂੰ ਮਿਲਣ ਲਈ ਕਰਨਾਲ ਜੇਲ੍ਹ ਗਏ ਸਨ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤੀ ਸੀ।

ਚੀਮਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਨੌਦੀਪ ਕੌਰ ਆਪਣੇ ਫੈਕਟਰੀ ਸਾਥੀਆਂ ਦੇ ਅਧਿਕਾਰਾਂ ਦਾ ਅੰਦੋਲਨ ਕਰ ਰਹੀ ਸੀ। ਹਰਿਆਣਾ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰਨਾਲ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਦੀ ਸਲਾਮਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਅੱਗਿਆ ਕਿਹਾ ਕਿ ਮੰਗਲਵਾਰ ਨੂੰ ਕਰਨਾਲ ਜੇਲ੍ਹ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਕੋਵਿਡ ਦੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਪਰਿਸਰ ਵਿੱਚ ਜਾਣ ਤੋਂ ਮਨਾ ਕਰ ਦਿੱਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਆਖਿਰ ਕਿਉਂ ਉਨ੍ਹਾਂ ਇਸ ਤਰ੍ਹਾਂ ਘਟੀਆ ਤਰਕ ਦੇ ਕੇ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ ਗਿਆ?

ਆਮ ਆਦਮੀ ਪਾਰਟੀ ਨੌਦੀਪ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ

ਉਨ੍ਹਾਂ ਕਿਹਾ ਕਿ ਕਰਨਾਲ ਜੇਲ੍ਹ ਵਿਚ ਬਿਨੈ ਪੱਤਰ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਹਰਿਆਣਾ ਪੁਲਿਸ ਇਹ ਕਹਿ ਰਹੀ ਸੀ ਕਿ ਕੋਵਿਡ ਕਾਰਨ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਗੁਆਂਢੀ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਵੱਜੋਂ ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਕੀ ਹਰਿਆਣਾ ਸਰਕਾਰ ਲੋਕਾਂ ਤੋਂ ਕੁਝ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਕੀ ਸਰਕਾਰ ਇਸ ਬਾਰੇ ਜਾਣਕਾਰੀ ਗੁਪਤ ਰੱਖਣਾ ਚਾਹੁੰਦੀ ਹੈ ਜਾਂ ਕੁਝ ਹੋਰ ਕਾਰਨ ਹਨ? ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਦੀਪ ਕੌਰ ਦੀ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ ਅਤੇ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿੱਚ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।

ਇਹ ਵੀ ਪੜੋ:ਨੌਦੀਪ ਕੌਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਉਨ੍ਹਾਂ ਕਿਹਾ ਕਿ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ਵੱਜੋਂ 'ਆਪ' ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਅਤੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਦੀਪ ਕੌਰ ਦਾ ਸਿਰਫ ਇਹ ਹੀ ਅਪਰਾਧ ਸੀ ਕਿ ਉਹ ਕਾਰਖਾਨੇ ਦੇ ਮਜ਼ਦੂਰਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਅਤੇ ਵਰਕਰਾਂ ਦੇ ਅਧਿਕਾਰਾਂ ਲਈ ਲੜਦੀ ਰਹੇਗੀ ਅਤੇ ਹਰ ਮੌਕੇ ਉੱਤੇ ਉਨ੍ਹਾਂ ਨਾਲ ਖੜ੍ਹੀ ਰਹੇਗੀ।

Last Updated : Feb 24, 2021, 7:14 PM IST

ABOUT THE AUTHOR

...view details