ਨਵੀਂ ਦਿੱਲੀ:ਮਾਨਸੂਨ ਦੇ ਮਹੀਨੇ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਰਸਾਤ ਹੋ ਰਹੀ ਹੈ। ਪੰਜਾਬ ਵਿੱਚ ਹੜ੍ਹ ਆਉਣ ਨਾਲ ਲੋਕ ਪ੍ਰਭਾਵਿਤ ਹੋਏ ਹਨ। ਉਥੇ ਹੀ ਗੱਲ ਕੀਤੀ ਜਾਵੇ ਉੱਤਰ-ਪੱਛਮੀ ਹਿੱਸੇ ਦੀ ਤਾਂ ਇਥੇ 25 ਜੁਲਾਈ ਤੋਂ ਬਾਰਿਸ਼ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਂਦਰੀ ਹਿੱਸੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਤੋਂ ਭਾਰੀ ਮੀਂਹ ਅਗਲੇ 27 ਜਨਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੋਂਕਣ, ਘਾਟ ਖੇਤਰ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਬਾਰਿਸ਼ ਘਟਣ ਦੀ ਸੰਭਾਵਨਾ ਹੈ। ਅਗਲੇ 2-3 ਦਿਨਾਂ ਦੌਰਾਨ ਪੱਛਮੀ ਸਿਰੇ ਦੇ ਹੌਲੀ ਹੌਲੀ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ।
ਉੱਤਰ ਪੱਛਮੀ ਭਾਰਤ 'ਚ ਮੌਸਮ ਦੀ ਭਵਿੱਖਬਾਣੀ ਅਤੇ ਚੇਤਾਵਨੀ: 27 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 25 ਤੋਂ 27 ਜੁਲਾਈ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ 25 ਅਤੇ 26 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਦੇ ਵੱਖ-ਵੱਖ ਹਿੱਸਿਆਂ 'ਚ 26 ਅਤੇ 27 ਜੁਲਾਈ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੱਧ ਭਾਰਤ: ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ 27 ਜੁਲਾਈ ਤੱਕ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੁਲਾਈ, 2023 ਨੂੰ ਵੱਖ-ਵੱਖ ਥਾਵਾਂ 'ਤੇ ਖਾਸ ਤੌਰ 'ਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।