ਨਵੀਂ ਦਿੱਲੀ: ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਮਹਾਰਾਸ਼ਟਰ, ਗੋਆ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ, ਮਹਾਰਾਸ਼ਟਰ ਅਤੇ ਕਈ ਹੋਰ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਅਗਲੇ ਦੋ ਦਿਨਾਂ ਦੌਰਾਨ ਉੱਤਰਾਖੰਡ, ਪੂਰਬੀ ਅਤੇ ਪੱਛਮੀ ਰਾਜਸਥਾਨ, ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਕੋਂਕਣ, ਗੋਆ, ਮੱਧ ਮਹਾਰਾਸ਼ਟਰ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਵਿੱਚ, ਉਪ-ਹਿਮਾਲੀਅਨ ਖੇਤਰ, ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਅਤੇ ਬਿਹਾਰ ਦੇ ਵੱਖ-ਵੱਖ ਸਥਾਨਾਂ 'ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪੱਛਮੀ ਬੰਗਾਲ, ਝਾਰਖੰਡ ਅਤੇ ਓਡੀਸ਼ਾ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ/ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਕੇਰਲ, ਮਹਾਰਾਸ਼ਟਰ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ, ਤੱਟਵਰਤੀ ਕਰਨਾਟਕ ਅਤੇ ਕੇਰਲ ਦੀਆਂ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ, ਤੇਲੰਗਾਨਾ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
ਆਈਐਮਡੀ ਨੇ ਜੂਨਾਗੜ੍ਹ, ਅਮਰੇਲੀ, ਨਵਸਾਰੀ, ਡਾਂਗ ਅਤੇ ਵਲਸਾਡ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਅਤੇ ਬਹੁਤ ਜ਼ਿਆਦਾ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ 5 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮਾਨਸੂਨ ਦਾ ਅਸਰ ਹੁਣ ਕਈ ਰਾਜਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪਿਆ। ਗੁਜਰਾਤ ਵਰਗੇ ਰਾਜਾਂ ਵਿੱਚ ਮੀਂਹ ਕਾਰਨ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ।