ਚੰਡੀਗੜ੍ਹ:ਪੰਜਾਬ ਤੇ ਹਰਿਆਣਾ ਵਿੱਚ ਜੁਲਾਈ ਵਿੱਚ ਔਸਤ ਨਾਲੋਂ 40 ਫੀਸਦੀ ਵੱਧ ਮੀਂਹ ਪਿਆ, ਜਦੋਂ ਕਿ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ 170 ਫੀਸਦੀ ਵੱਧ ਮੀਂਹ ਪਿਆ। ਇੱਥੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਜੁਲਾਈ ਵਿੱਚ 59 ਫੀਸਦੀ ਜ਼ਿਆਦਾ ਮੀਂਹ ਪਿਆ, ਜਦਕਿ ਪੰਜਾਬ ਵਿੱਚ 44 ਫੀਸਦੀ ਜ਼ਿਆਦਾ ਮੀਂਹ ਪਿਆ। ਦੋਵਾਂ ਰਾਜਾਂ ਦੇ ਕਈ ਹਿੱਸੇ ਹਾਲ ਹੀ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਸਨ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਨਿਊਜ਼ ਏਜੰਸੀ 'ਪੀਟੀਆਈ-ਭਾਸ਼ਾ' ਨੂੰ ਦੱਸਿਆ ਕਿ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਜੁਲਾਈ 'ਚ 170 ਫੀਸਦੀ ਜ਼ਿਆਦਾ ਮੀਂਹ ਪਿਆ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਆਮ ਤੌਰ 'ਤੇ 273.2 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਚੰਡੀਗੜ੍ਹ ਵਿੱਚ 738.7 ਮਿਲੀਮੀਟਰ ਮੀਂਹ ਪਿਆ। ਜੁਲਾਈ 2023 ਵਿੱਚ ਸ਼ਹਿਰ ਵਿੱਚ 24 ਘੰਟਿਆਂ ਦੇ ਅੰਤਰਾਲ ਵਿੱਚ 302.2 ਮਿਲੀਮੀਟਰ ਦੀ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਅਧਿਕਾਰੀ ਅਨੁਸਾਰ ਹਰਿਆਣਾ ਵਿੱਚ ਜੁਲਾਈ ਵਿੱਚ ਔਸਤ 149.1 ਮਿਲੀਮੀਟਰ ਦੇ ਮੁਕਾਬਲੇ 237.1 ਮਿਲੀਮੀਟਰ ਮੀਂਹ ਪਿਆ, ਜੋ ਕਿ 59 ਫੀਸਦੀ ਵੱਧ ਹੈ। ਇਸ ਸਮੇਂ ਦੌਰਾਨ ਪੰਜਾਬ ਵਿੱਚ ਔਸਤ 161.4 ਮਿਲੀਮੀਟਰ ਦੇ ਮੁਕਾਬਲੇ 231.8 ਮਿਲੀਮੀਟਰ ਮੀਂਹ ਪਿਆ, ਜੋ ਕਿ 44 ਫੀਸਦੀ ਵੱਧ ਹੈ।
ਪੰਜਾਬ ਵਿੱਚ 44 ਫੀਸਦ ਤੋਂ ਵੱਧ ਪਿਆ ਮੀਂਹ: ਅੰਕੜਿਆਂ ਅਨੁਸਾਰ ਪੰਜਾਬ ਦੇ ਫਿਰੋਜ਼ਪੁਰ ਵਿੱਚ 165 ਫੀਸਦੀ ਵੱਧ ਮੀਂਹ ਪਿਆ, ਜਦੋਂ ਕਿ ਫਰੀਦਕੋਟ ਵਿੱਚ 256.2 ਮਿਲੀਮੀਟਰ ਅਤੇ ਮੁਹਾਲੀ ਵਿੱਚ 472.6 ਮਿਲੀਮੀਟਰ ਮੀਂਹ ਪਿਆ। ਪਟਿਆਲਾ ਅਤੇ ਰੂਪਨਗਰ ਵਿੱਚ ਕ੍ਰਮਵਾਰ 71 ਫੀਸਦੀ ਅਤੇ 107 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਤਰਨਤਾਰਨ ਅਤੇ ਜਲੰਧਰ 'ਚ ਜੁਲਾਈ 'ਚ ਕ੍ਰਮਵਾਰ 151 ਫੀਸਦੀ ਅਤੇ 34 ਫੀਸਦੀ ਜ਼ਿਆਦਾ ਮੀਂਹ ਪਿਆ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਘੱਟ ਮੀਂਹ ਵੀ ਦਰਜ ਕੀਤਾ ਗਿਆ।
- ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਚਿਨ ਥਾਪਨ ਨੇ ਕੀਤੇ ਨਵੇਂ ਖੁਲਾਸੇ, ਕਹਿੰਦਾ ਵਾਰਦਾਤ ਤੋਂ ਪਹਿਲਾਂ ਹੀ ਲਾਰੈਂਸ ਨੇ ਭੇਜਿਆ ਸੀ ਵਿਦੇਸ਼
- ਲੁਧਿਆਣਾ 'ਚ ਬੇਅਦਬੀ ਦੀ ਕੋਸ਼ਿਸ਼, ਗੁਰਦੁਆਰਾ ਸਾਹਿਬ ਅੰਦਰ ਦਾਖਿਲ ਹੋਇਆ ਸ਼ੱਕੀ, ਪ੍ਰਬੰਧਕਾਂ ਨੇ ਚਾੜ੍ਹਿਆ ਕੁਟਾਪਾ ਫਿਰ ਕੀਤਾ ਪੁਲਿਸ ਹਵਾਲੇ
- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਹੋਈ ਬਰਾਮਦ, DGP ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ