ਨਵੀਂ ਦਿੱਲੀ:ਜੂਨ ਦਾ ਮਹੀਨਾ ਜਦ ਹਰ ਪਾਸੇ ਗਰਮੀ ਅਤੇ ਲੂ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਹਨ। ਇਸ ਗਰਮੀ ਦੇ ਮੌਸਮ ਵਿਚ ਬੱਚਿਆਂ ਨੂੰ ਸਕੂਲਾਂ ਤੋਂ ਛੁੱਟੀਆਂ ਤੱਕ ਹੋ ਜਾਂਦੀਆਂ ਹਨ। ਪਰ ਇਸ ਸਾਲ ਦੀ ਗਰਮੀ ਦੀ ਤਪਸ਼ ਕੋਈ ਖਾਸ ਮਹਿਸੂਸ ਨਹੀਂ ਹੋ ਰਹੀ। ਦਰਅਸਲ ਪੰਜਾਬ ਭਰ ਵਿਚ ਬੀਤੇ ਦਿਨਾਂ ਤੋਂ ਤੇਜ਼ ਹਵਾਵਾਂ ਤੇ ਹਲਕੀ ਬੂੰਦਾ-ਬਾਂਦੀ ਨੇ ਆਮ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ 'ਚ ਮੌਸਮ ਦਾ ਬਦਲਿਆ ਹੋਇਆ ਮਿਜਾਜ਼ ਵੇਖਣ ਨੂੰ ਮਿਲਿਆ। ਬੀਤੇ ਦੋ ਦਿਨ ਪਹਿਲਾਂ ਗੁਰਦਾਸਪੁਰ ਵਿਚ ਹੋਈ ਗੜ੍ਹੇਮਾਰੀ ਨੇ ਤਾਂ ਸਭ ਨੂੰ ਹੈਰਾਨ ਕਰ ਦਿੱਤਾ ਜਿਥੇ ਸ਼ਿਮਲਾ ਵਾਂਗ ਹਰ ਪਾਸੇ ਬਰਫ ਹੀ ਬਰਫ ਨਜ਼ਰ ਆ ਰਹੀ ਸੀ। ਸੂਬੇ 'ਚ ਦੇਰ ਸ਼ਾਮ ਤੇਜ਼ ਹਵਾਵਾਂ ਨਾਲ ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਹੋਈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ: ਉਥੇ ਹੀ ਗੱਲ ਕੀਤੀ ਜਾਵੇ ਦਿੱਲੀ-ਐਨਸੀਆਰ ਦੀ ਤਾਂ ਇਥੇ ਮੀਂਹ ਕਾਰਨ ਲੋਕਾਂ ਨੂੰ ਮਿਲੀ ਰਾਹਤ ਖ਼ਤਮ ਹੋਣ ਵਾਲੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੁੱਧਵਾਰ ਨੂੰ ਦਿੱਲੀ ਦੇ ਪੰਜ ਖੇਤਰਾਂ ਵਿੱਚ 40 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਜਦੋਂ ਕਿ ਇੱਕ ਜਗ੍ਹਾ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਾਲ ਦੀ ਘੜੀ ਇਹ ਘੱਟਣ ਵਾਲਾ ਨਹੀਂ ਹੈ। ਦੂਜੇ ਪਾਸੇ, ਦਿੱਲੀ ਦੀ ਹਵਾ ਦੀ ਗੁਣਵੱਤਾ ਇਸ ਸਮੇਂ 'ਮਾੜੀ' ਸ਼੍ਰੇਣੀ ਵਿੱਚ ਚੱਲ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਬੁੱਧਵਾਰ ਨੂੰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 239 ਦਰਜ ਕੀਤਾ ਗਿਆ। ਅਗਲੇ ਦੋ-ਤਿੰਨ ਦਿਨਾਂ ਤੱਕ ਇਸ ਵਿੱਚ ਜ਼ਿਆਦਾ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।
- World Brain Tumor Day: ਇਸ ਬਿਮਾਰੀ ਨੂੰ ਨਾ ਕਰੋ ਨਜ਼ਰਅੰਦਾਜ਼, ਇਹ ਲੱਛਣ ਨਜ਼ਰ ਆਉਂਦੇ ਹੀ ਤਰੁੰਤ ਲਓ ਡਾਕਟਰ ਦੀ ਸਲਾਹ
- ਵਿਵਾਦਾਂ 'ਚ ਸੰਨੀ ਦਿਓਲ ਦੀ ਫ਼ਿਲਮ ‘ਗ਼ਦਰ 2’, ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਫਿਲਮਾਇਆ ਰੁਮਾਂਟਿਕ ਸੀਨ, SGPC ਨੇ ਜਤਾਇਆ ਇਤਰਾਜ
- Drone and Heroin Recovered: ਬੀਐਸਐਫ ਤੇ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ’ਚੋਂ ਪਾਕਿਸਤਾਨੀ ਡਰੋਨ ਤੇ ਤਰਨਤਾਰਨ ਤੋਂ ਹੈਰੋਇਨ ਬਰਾਮਦ