ਪੰਜਾਬ/ਨਵੀਂ ਦਿੱਲੀ: ਦੇਸ਼ ਭਰ ਵਿੱਚ ਮਾਨਸੂਨ ਦੀ ਰਫ਼ਤਾਰ ਵੱਧ ਰਹੀ ਹੈ। ਮਾਨਸੂਨ ਨੇ ਕੇਰਲ, ਕਰਨਾਟਕ ਅਤੇ ਤਾਮਿਲਨਾਡੂ 'ਚ ਦਸਤਕ ਦੇ ਦਿੱਤੀ ਹੈ। ਦੋ ਦਿਨਾਂ ਤੋਂ ਤਾਮਿਲਨਾਡੂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕੇਰਲ ਵਿੱਚ ਅਗਲੇ ਪੰਜ ਦਿਨਾਂ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਮੀਂਹ ਦਾ ਅਲਰਟ:ਉਥੇ ਹੀ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਹਨੀ ਦਿਨੀਂ ਪੰਜਾਬ 'ਚ ਮੌਸਮ ਦੇ ਮਿਜਾਜ਼ ਬਦਲਦੇ ਹੋਏ ਨਜ਼ਰ ਆ ਰਹੇ ਹਨ। ਮੀਂਹ ਕਾਰਨ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਹੱਦ ਤੱਕ ਰਾਹਤ ਮਿਲੀ ਰਹੀ ਹੈ। ਉਥੇ ਹੀ ਕੁਝ ਦਿਨ ਬਰਸਾਤ ਤੋਂ ਹੋਣ ਕਰਕੇ ਜਿਥੇ ਲੋਕਾਂ ਦੇ ਦਿਨ ਖੁਸ਼ਗਵਾਰ ਨਿਕਲੇ ਤਾਂ ਉਥੇ ਹੀ ਹੁਣ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਹਫਤੇ ਤੋਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਹੁਣ ਦੀ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪੰਜਾਬ ਲਈ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਨੂੰ ਯਾਨੀ ਕਿ ਅੱਜ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦਕਿ 12 ਜੂਨ ਨੂੰ ਕਈ ਥਾਵਾਂ 'ਤੇ ਤੇਜ਼ ਹਨੇਰੀ ਨਾਲ ਮੀਂਹ ਪਵੇਗਾ। ਇਸ ਕਾਰਨ ਪਾਰਾ 'ਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਦਿੱਲੀ ਦੇ ਮੌਸਮ ਦਾ ਹਾਲ :ਦਿੱਲੀ-ਐਨਸੀਆਰ ਵਿੱਚ ਐਤਵਾਰ ਨੂੰ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਦਿੱਲੀ ਵਿੱਚ ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 10 ਜੂਨ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
- Change in BJP organization: ਪੀਐਮ ਮੋਦੀ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਭਾਜਪਾ ਸੰਗਠਨ ਵਿੱਚ ਵੱਡੇ ਬਦਲਾਅ ਦੇ ਸੰਕੇਤ
- AAP Maha Rally: ਕੇਂਦਰ ਦੇ ਆਰਡੀਨੈਂਸ ਖਿਲਾਫ ਆਮ ਆਦਮੀ ਪਾਰਟੀ ਦੀ "ਮਹਾਂ ਰੈਲੀ", ਇਨ੍ਹਾਂ ਰਸਤਿਆਂ 'ਤੇ ਜਾਣ ਤੋਂ ਬਚੋ
- Amit Shah Security Lapse: ਅਮਿਤ ਸ਼ਾਹ ਦੇ ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਚੇਨੱਈ ਦੀਆਂ ਸਟਰੀਟ ਲਾਈਟਾਂ ਬੰਦ, ਜਾਣੋ ਕੀ ਹੈ ਮਾਮਲਾ