ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਹਿਮਾਲਾਇਆ ਦੇ ਨਾਲ ਲੱਗਦੇ ਸੂਬਿਆਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 15 ਮਾਰਚ ਤੋਂ 17 ਮਾਰਚ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸਕਾਈਮੇਟ ਮੌਸਮ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ, ਉੱਤਰੀ ਰਾਜਸਥਾਨ, ਹਰਿਆਣਾ, ਪੰਜਾਬ ਅਤੇ ਦੱਖਣੀ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕਾ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਾਮ, ਅਰੁਣਾਚਲ, ਸਿੱਕਮ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਸਕਾਈਮੇਟ ਮੌਸਮ ਦੇ ਅਨੁਸਾਰ, ਅੱਜ ਯੂਪੀ, ਝਾਰਖੰਡ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਦੇ ਨਾਲ ਮੀਂਹ ਹੋਣ ਦੀ ਭਵਿੱਖਬਾਣੀ ਹੈ।
ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਬਦਲਾਅ:ਸਕਾਈਮੇਟ ਮੌਸਮ ਮੁਤਾਬਕ ਅਸਾਮ, ਪੱਛਮੀ ਬੰਗਾਲ ਅਤੇ ਸਿੱਕਮ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਗੁਜਰਾਤ, ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਸੂਬਿਆਂ ਵਿੱਚ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸਕਾਈਮੇਟ ਮੌਸਮ ਦੇ ਮੁਤਾਬਿਕ, ਕਮਜ਼ੋਰ ਪੱਛਮੀ ਗੜਬੜੀ ਦੇ ਕਾਰਨ ਪਿਛਲੇ 24 ਘੰਟਿਆਂ ਵਿੱਚ, ਗਿਲਗਿਤ ਬਾਲਟਿਸਤਾਨ ਮੁਜ਼ੱਫਰਨਗਰ ਅਤੇ ਕਸ਼ਮੀਰ ਦੇ ਕੁੱਝ ਖੇਤਰਾਂ ਵਿੱਚ ਹਲਕੀ ਬਰਫਬਾਰੀ ਅਤੇ ਬਾਰਿਸ਼ ਹੋਈ ਹੈ।
ਦਿੱਲੀ 'ਚ ਵੀ ਬਦਲੇਗਾ ਮੌਸਮ: ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ 'ਚ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।
ਪੰਜਾਬ 'ਚ ਤੇਜ਼ ਹਵਾ ਦੇ ਨਾਲ ਮੀਂਹ: ਦੱਸ ਦਈਏ ਲੁਧਿਆਣਾ ਪੀਏਯੂ ਦੇ ਵਿਗਿਆਨੀ ਪਹਿਲਾਂ ਹੀ ਮੌਸਮ ਦੀ ਭਵਿੱਖ ਬਾਣੀ ਕਰ ਚੁੱਕੇ ਨੇ ਕਿ ਵੈਸਟਰਨ ਡਿਸਟਰਬੈਂਸ ਕਰਕੇ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਜਿੱਥੇ ਮੀਂਹ ਕਾਰਨ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਕਿਸਾਨਾਂ ਨੂੰ ਆਪਣੀ ਫਸਲ ਨੂੰ ਲੈਕੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਕਣ ਕਿਨਾਰੇ ਪਹੁੰਚੀ ਕਣਕ ਦੀ ਫਸਲ ਲਈ ਮੀਂਹ ਖਤਰਨਾਕ ਸਾਬਿਤ ਹੋ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਫਿਲਹਾਲ ਕਣਕ ਦੀ ਫਸਲ ਨੂੰ ਪਾਣੀ ਨਾ ਦੇਣ ਕਿਉਂਕਿ ਤੇਜ਼ ਹਵਾਵਾਂ ਅਤੇ ਮੀਂਹ ਦਾ ਕਾਰਣ ਕਣਕ ਵੱਡੇ ਪੱਧਰ ਉੱਤੇ ਡਿੱਗ ਕੇ ਬਰਬਾਦ ਹੋ ਸਕਦੀ ਹੈ ਇਸ ਲਈ ਕਿਸਾਨ ਫਸਲ ਨੂੰ ਪਾਣੀ ਦੇਣ ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ:Non bailable warrant issued for surjewala: ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ