ਪੰਜਾਬ

punjab

ETV Bharat / bharat

ਪੰਜਾਬ ਸਮੇਤ ਉੱਤਰ ਭਾਰਤ ’ਚ ਮੌਸਮ ਨੇ ਬਦਲਿਆ ਮਿਜ਼ਾਜ਼, ਸਵੇਰ ਤੋਂ ਮੀਂਹ, ਤਾਪਮਾਨ 'ਚ ਗਿਰਾਵਟ - ਮੀਂਹ ਪੈਣ ਦੀ ਭਵਿੱਖਬਾਣੀ

ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਅੱਜ ਵੀ ਮੀਂਹ ਅਤੇ ਠੰਢ ਦਾ ਸਿਲਸਿਲਾ ਜਾਰੀ ਰਹੇਗਾ। ਦੱਸ ਦੇਈਏ ਕਿ ਪੰਜਾਬ 'ਚ ਅੱਜ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਠੰਡ ਫਿਰ ਤੋਂ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਵੀ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਨੇ ਬਦਲਿਆ ਮਿਜ਼ਾਜ਼
ਮੌਸਮ ਨੇ ਬਦਲਿਆ ਮਿਜ਼ਾਜ਼

By

Published : Feb 3, 2022, 8:49 AM IST

ਚੰਡੀਗੜ੍ਹ: ਉੱਤਰੀ ਭਾਰਤ 'ਚ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਸਬੰਧ ਵਿੱਚ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਵੇਰ ਤੋਂ ਹੀ ਮੌਸਮ ਬਦਲ ਗਿਆ ਹੈ ਤੇ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਹੈ ਕਿ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਇਹ ਵੀ ਪੜੋ:Viral: ਔਰਤ ਨੇ ਅਜਿਹੀ ਜਗ੍ਹਾ 'ਤੇ ਖਿਚਵਾਈ ਫੋਟੋ, ਵੀਡੀਓ ਦੇਖ ਕੇ ਲੋਕਾਂ ਦੀ ਨਿਕਲ ਗਈ ਚੀਕ

ਉਥੇ ਹੀ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਵੀਰਵਾਰ ਨੂੰ ਦਿੱਲੀ ਅਤੇ ਆਸ-ਪਾਸ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਰਾਜਧਾਨੀ 'ਚ ਦਿਨ ਵੇਲੇ ਠੰਡ ਹੋਰ ਵਧੇਗੀ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿਨ ਵੇਲੇ ਸੰਘਣੇ ਬੱਦਲ ਛਾਏ ਰਹਿਣਗੇ। ਉੱਥੇ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ।

ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ

ਮੌਸਮ ਵਿਭਾਗ ਦੇ ਅਨੁਸਾਰ, ਚੱਕਰਵਾਤੀ ਚੱਕਰ ਪਾਕਿਸਤਾਨ ਦੇ ਕੇਂਦਰੀ ਹਿੱਸਿਆਂ ਅਤੇ ਨਾਲ ਲੱਗਦੇ ਪੰਜਾਬ ਅਤੇ ਉੱਤਰ ਪੱਛਮੀ ਰਾਜਸਥਾਨ ਦੇ ਉੱਪਰ ਹੈ। ਇਸ ਦੇ ਨਾਲ ਹੀ ਅਰਬ ਸਾਗਰ ਤੋਂ ਆਉਣ ਵਾਲੀਆਂ ਨਮੀ ਵਾਲੀਆਂ ਹਵਾਵਾਂ ਵੀ ਇਲਾਕੇ ਨੂੰ ਨਮੀ ਦੇ ਰਹੀਆਂ ਹਨ। ਅਜਿਹੇ 'ਚ 3 ਫਰਵਰੀ ਨੂੰ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਜਾਂ ਉੱਤਰ-ਪੱਛਮੀ ਦਿਸ਼ਾ ਤੋਂ ਬਰਫੀਲੀਆਂ ਹਵਾਵਾਂ ਉੱਤਰ-ਪੱਛਮੀ ਭਾਰਤ ਵੱਲ ਆਉਣਗੀਆਂ, ਜੋ ਇਕ ਵਾਰ ਫਿਰ ਤਾਪਮਾਨ ਨੂੰ ਹੇਠਾਂ ਲਿਆਏਗੀ।

ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ 4 ਤੋਂ 7 ਫਰਵਰੀ ਦਰਮਿਆਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਭਾਰਤ ਦੇ ਮੌਸਮ ਵਿਭਾਗ ਦੇ ਫਰਵਰੀ ਲਈ ਬਾਰਸ਼ ਅਤੇ ਤਾਪਮਾਨ ਦੇ ਮਾਸਿਕ ਪੂਰਵ ਅਨੁਮਾਨ ਦੇ ਅਨੁਸਾਰ, ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਜਾਂ ਆਮ ਨਾਲੋਂ ਘੱਟ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜੋ:ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਦਾ ਵੱਡਾ ਖੁਲਾਸਾ, ਕਿਹਾ-ਚੰਨੀ...

ਮੌਸਮ ਵਿਭਾਗ ਨੇ ਕਿਹਾ, ਫਰਵਰੀ 2022 ਵਿੱਚ, ਉੱਤਰ-ਪੂਰਬੀ ਭਾਰਤ ਦੇ ਪੂਰਬੀ ਹਿੱਸੇ, ਦੱਖਣੀ ਪ੍ਰਾਇਦੀਪ ਭਾਰਤ ਅਤੇ ਮੱਧ ਭਾਰਤ ਦੇ ਦੱਖਣ-ਪੂਰਬੀ ਹਿੱਸੇ ਨੂੰ ਛੱਡ ਕੇ, ਜਿੱਥੇ ਘੱਟੋ-ਘੱਟ ਤਾਪਮਾਨ ਆਮ ਜਾਂ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਜਾ ਸਕਦਾ ਹੈ।

ABOUT THE AUTHOR

...view details