ਪੰਜਾਬ

punjab

ETV Bharat / bharat

ਪੱਛਮੀ ਬੰਗਾਲ: ਜੇਪੀ ਨੱਡਾ ਦੀ ਸੁਰੱਖਿਆ 'ਚ ਸਾਰੇ ਮੁਲਾਜ਼ਮ ਗ਼ੈਰਹਾਜ਼ਰ, ਦਲੀਪ ਘੋਸ਼ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ - attack on JP nadda

ਅਗਲੇ ਸਾਲ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਹਨ। ਜਿਸ ਨੂੰ ਲੈ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਤਿਆਰੀਆਂ ਕਰ ਰਹੀਆਂ ਹਨ। ਉੱਥੇ ਹੀ, ਬੁੱਧਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਬੰਗਾਲ ਦੌਰੇ 'ਤੇ ਸੁਰੱਖਿਆ 'ਚ ਵੱਡੀ ਖਾਮੀ ਵੇਖਣ ਨੂੰ ਮਿਲੀ ਹੈ, ਜਿਸ ਦੀ ਸ਼ਿਕਾਇਤ ਪੱਛਮੀ ਬੰਗਾਲ ਭਾਜਪਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਹੈ।

ਤਸਵੀਰ
ਤਸਵੀਰ

By

Published : Dec 10, 2020, 4:50 PM IST

ਕੋਲਕਾਤਾ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇਪੀ ਨੱਡਾ ਪੱਛਮੀ ਬੰਗਾਲ ਦੇ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਤੇ ਆਖ਼ਰੀ ਦਿਨ ਹੈ। ਬੁੱਧਵਾਰ ਨੂੰ ਬੰਗਾਲ ਦੌਰੇ ਉੱਤੇ ਪਹੁੰਚੇ ਜੇਪੀ ਨੱਡਾ ਦੀ ਸੁਰੱਖਿਆ ਵਿੱਚ ਭਾਰੀ ਖ਼ਾਮੀ ਦੇਖਣ ਨੂੰ ਮਿਲੀ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਦੇ ਪ੍ਰੋਗਰਾਮ ਦੌਰਾਨ ਸੁਰੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮ ਗ਼ੈਰ-ਹਾਜ਼ਰ ਰਹੇ।

ਬੰਗਾਲ 'ਚ ਜੇਪੀ ਨੱਡਾ ਦੇ ਪ੍ਰੋਗਰਾਮ ਦੌਰਾਨ ਕੋਈ ਵੀ ਪੁਲਿਸ ਮੁਲਾਜ਼ਮ ਨਹੀਂ ਸੀ। ਜਿਸ ਨੂੰ ਲੈ ਕੇ ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਲੀਪ ਘੋਸ਼ ਨੇ ਇਸ ‘ਤੇ ਨਾਰਾਜ਼ਗੀ ਪ੍ਰਗਟਾਈ ਹੈ।

ਨਾਰਾਜ਼ਗੀ ਪ੍ਰਗਟਾਉਂਦਿਆਂ ਦਲੀਪ ਘੋਸ਼ ਨੇ ਕਿਹਾ ਕਿ ਇਸ ਲਾਪ੍ਰਵਾਹੀ ਦੀ ਸ਼ਿਕਾਇਤ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਸ਼ਾਸਨ ਨੂੰ ਕੀਤੀ ਗਈ ਹੈ।

ABOUT THE AUTHOR

...view details