ਕੋਲਕਾਤਾ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੱਛਮੀ ਬੰਗਾਲ ਵਿੱਚ ਕਥਿਤ ਰਾਸ਼ਨ ਘੁਟਾਲੇ ਦੇ ਸਬੰਧ ਵਿੱਚ ਸ਼ਨੀਵਾਰ ਤੜਕੇ ਬੋਨਗਾਂਵ ਨਗਰ ਨਿਗਮ ਦੇ ਸਾਬਕਾ ਚੇਅਰਮੈਨ ਸ਼ੰਕਰ ਅਦਿਆ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਦੇ ਅਨੁਸਾਰ, ਉੱਤਰੀ 24 ਪਰਗਨਾ ਜ਼ਿਲੇ ਦੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਨੇਤਾ ਸ਼ੰਕਰ ਨੂੰ ਏਜੰਸੀ ਨੇ ਉਸਦੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਬਨਗਾਂਵ ਦੇ ਸਿਮਟੋਲਾ ਸਥਿਤ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਘੱਟੋ-ਘੱਟ 17 ਘੰਟੇ ਤੱਕ ਛਾਪੇਮਾਰੀ ਜਾਰੀ ਰਹੀ।
ਅਧਿਕਾਰੀਆਂ ਦੀਆਂ ਗੱਡੀਆਂ 'ਤੇ ਪਥਰਾਅ :ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਤੋਂ ਬਾਅਦ ਜਦੋਂ ਅਧਿਕਾਰੀ ਸ਼ੰਕਰ ਨੂੰ ਚੁੱਕ ਕੇ ਲਿਜਾਣ ਲੱਗੇ ਤਾਂ ਸ਼ੰਕਰ ਦੇ ਸਮਰਥਕਾਂ ਨੇ ਕਥਿਤ ਤੌਰ 'ਤੇ ਉਨ੍ਹਾਂ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਦੀਆਂ ਗੱਡੀਆਂ 'ਤੇ ਪਥਰਾਅ ਵੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਈਡੀ ਟੀਮ ਦੇ ਨਾਲ ਮੌਜੂਦ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੂੰ ਸਥਿਤੀ 'ਤੇ ਕਾਬੂ ਪਾਉਣ ਲਈ ਭੀੜ 'ਤੇ ਲਾਠੀਚਾਰਜ ਕਰਨਾ ਪਿਆ।