ਪੰਜਾਬ

punjab

ETV Bharat / bharat

ਰਾਹੁਲ ਗਾਂਧੀ ਨੇ ਰਾਸ਼ਟਰਪਤੀ ਕੋਵਿੰਦ ਨੂੰ ਦਿੱਤਾ 2 ਕਰੋੜ ਦਸਤਖ਼ਤਾਂ ਵਾਲਾ ਮੈਮੋਰੰਡਮ

ਖੇਤੀ ਕਾਨੂੰਨਾਂ ਦੇ ਵਿਰੋਧ ਕਾਂਗਰਸ ਨੇ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ। ਕਾਂਗਰਸੀ ਲੀਡਰਾਂ ਨੇ ਮਿਲ ਕੇ ਰਾਸ਼ਟਰਪਤੀ ਕੋਵਿੰਦ ਨੂੰ 2 ਕਰੋੜ ਦਸਤਖ਼ਤਾਂ ਵਾਲਾ ਮੈਮੋਰੰਡਮ ਵੀ ਦਿੱਤਾ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਵੀ ਕਹੀ।

By

Published : Dec 24, 2020, 4:55 PM IST

ਰਾਹੁਲ ਗਾਂਧੀ ਨੇ ਰਾਸ਼ਟਰਪਤੀ ਕੋਵਿੰਦ ਨੂੰ ਦਿੱਤਾ 2 ਕਰੋੜ ਦਸਤਖ਼ਤਾਂ ਵਾਲਾ ਮੈਮੋਰੰਡਮ
ਰਾਹੁਲ ਗਾਂਧੀ ਨੇ ਰਾਸ਼ਟਰਪਤੀ ਕੋਵਿੰਦ ਨੂੰ ਦਿੱਤਾ 2 ਕਰੋੜ ਦਸਤਖ਼ਤਾਂ ਵਾਲਾ ਮੈਮੋਰੰਡਮ

ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਕਾਂਗਰਸ ਪਾਰਟੀ ਇਸ ਮਸਲੇ ਨੂੰ ਲੈ ਕੇ ਕੇਂਦਰ ਉੱਤੇ ਚੰਗੀ ਤਰ੍ਹਾਂ ਵਰ੍ਹ ਰਹੀ ਹੈ। ਅੱਜ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਰਾਸ਼ਟਰਪਤੀ ਭਵਨ ਤੱਕ ਮਾਰਚ ਕੀਤਾ।

ਵੇਖੋ ਵੀਡੀਓ।

ਕਾਂਗਰਸ ਪਾਰਟੀ ਦੇ ਲੀਡਰਾਂ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸਾਹਮਣੇ 2 ਕਰੋੜ ਦਸਤਖ਼ਤਾਂ ਵਾਲਾ ਪੱਤਰ ਵੀ ਰੱਖਿਆ। ਖ਼ਬਰਾਂ ਮੁਤਾਬਕ ਅੱਜ ਸਵੇਰੇ 10.45 ਵਜੇ ਵਿਜੇ ਚੌਕ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਕਾਂਗਰਸ ਪਾਰਟੀ ਨੇ ਮਾਰਚ ਕੱਢਿਆ।

ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਲੀਡਰਾਂ ਨੇ ਮਿਲ ਕੇ ਰਾਸ਼ਟਰਪਤੀ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੇ ਮਸਲੇ ਵਿੱਚ ਖ਼ੁਦ ਨੂੰ ਰੁੱਚੀ ਲੈਣ ਅਤੇ ਇਸ ਮਸਲੇ ਨੂੰ ਹੱਲ ਕਰਨ ਦੇ ਲਈ ਕਿਹਾ।

ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੂੰ ਮਿਲਣ ਦੇ ਲਈ ਸਿਰਫ਼ 3 ਹੀ ਕਾਂਗਰਸੀ ਨੇਤਾਵਾਂ ਨੂੰ ਮਿਲਣ ਦੀ ਇਜਾਜ਼ਤ ਮਿਲੀ ਸੀ। ਜਿਨ੍ਹਾਂ ਵਿੱਚ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ ਅਤੇ ਗੁਲਾਮ ਨਬੀ ਆਜ਼ਾਦ ਸ਼ਾਮਲ ਸਨ। ਮੁਲਾਕਾਤ ਤੋਂ ਬਾਅਦ ਰਾਹੁਲ ਨੇ ਕਿਹਾ ਕਾਂਗਰਸ ਕਿਸਾਨਾਂ ਦੇ ਨਾਲ ਖੜੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਹੋਵੇਗਾ। ਕਿਸਾਨਾਂ ਦੀ ਆਵਾਜ਼ ਰਾਸ਼ਟਰਪਤੀ ਤੱਕ ਪਹੁੰਚਾਈ ਹੈ। ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਕਿਸਾਨ ਦੁੱਖ-ਦਰਦ ਨਾਲ ਮਰ ਰਹੇ ਹਨ। ਕਿਸਾਨ-ਮਜ਼ਦੂਰ ਮੋਦੀ ਸਰਕਾਰ ਤੋਂ ਪ੍ਰੇਸ਼ਾਨ ਹਨ। ਕਿਸਾਨਾਂ ਦੇ ਸਾਹਮਣੇ ਕੋਈ ਸ਼ਕਤੀ ਖੜੀ ਨਹੀਂ ਹੋ ਸਕਦੀ। ਕਿਸਾਨਾਂ ਦੇ ਨਿਵੇਸ਼ ਦਾ ਫ਼ਾਇਦਾ 2-3 ਲੋਕਾਂ ਨੂੰ ਹੋ ਰਿਹਾ ਹੈ। ਕਿਸਾਨਾਂ ਨੂੰ ਪਤਾ ਹੈ ਕਿ ਚੋਰੀ ਹੋ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨੀ ਅੰਦੋਲਨ ਦਾ ਅੱਜ 29ਵਾਂ ਦਿਨ ਹੈ, ਏਨੀ ਠੰਡ ਵਿੱਚ ਦਿੱਲੀ ਬਾਰਡਰ ਉੱਤੇ ਕਿਸਾਨ ਪੂਰੀ ਤਰ੍ਹਾਂ ਡਟੇ ਹੋਏ ਹਨ।

ABOUT THE AUTHOR

...view details