ਹੈਦਰਾਬਾਦ: ਤੇਲੰਗਾਨਾ ਦੇ ਮੇਦਕ ਜ਼ਿਲ੍ਹੇ ਵਿੱਚ ਇੱਕ ਸਥਾਨਕ ਭਾਜਪਾ ਆਗੂ ਨੂੰ ਕਾਰ ਦੀ ਡਿੱਗੀ ਵਿੱਚ ਬੰਦ ਕਰਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਆਗੂ ਨੂੰ ਕਾਰ ਸਮੇਤ ਅੱਗ ਲਗਾ ਦਿੱਤੀ ਸੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਨੇੜਲੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ।
ਮੇਦਕ ਜ਼ਿਲ੍ਹੇ ਦੀ ਐੱਸ.ਪੀ. ਚੰਦਨਾ ਦੀਪਤੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅਜੇ ਤੱਕ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।