ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਰੋਹਤਾਸ਼ ਨਗਰ ਇਲਾਕੇ 'ਚ ਪਤੀ-ਪਤਨੀ ਦੇ ਰਿਸ਼ਤੇ 'ਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਨੇ ਆਪਣੇ ਪਤੀ 'ਤੇ ਉਸ ਨੂੰ ਪੋਰਨ ਵੀਡੀਓ ਦੇਖਣ ਲਈ ਮਜਬੂਰ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸ ਦੇ ਨਾਲ ਹੀ ਪਤਨੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਉਸ ਦੇ ਪਤੀ ਨੇ ਉਸ ਨਾਲ ਗੈਰ-ਕੁਦਰਤੀ ਸੈਕਸ ਵੀ ਕੀਤਾ ਹੈ। ਔਰਤ ਨੇ ਆਪਣੇ ਪਤੀ ਅਤੇ ਸਹੁਰੇ ਵਾਲਿਆਂ 'ਤੇ ਦਾਜ ਦੀ ਮੰਗ ਦੇ ਨਾਲ-ਨਾਲ ਮਾਨਸਿਕ ਅਤੇ ਸਰੀਰਕ ਦਬਾਅ ਦਾ ਇਲਜ਼ਾਮ ਲਗਾਇਆ ਹੈ। ਸ਼ਾਹਦਰਾ ਥਾਣਾ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
‘ਪਤੀ ਨੇ ਜ਼ਬਰਦਸਤੀ ਪੋਰਨ ਫਿਲਮਾਂ ਦਿਖਾ ਕੀਤਾ ਗੈਰ-ਕੁਦਰਤੀ ਸੈਕਸ’, ਪਤਨੀ ਨੇ FIR ਕਰਵਾਈ ਦਰਜ - WIFE ACCUSES HUSBAND
ਰਾਜਧਾਨੀ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ 'ਚ ਇੱਕ ਔਰਤ ਨੇ ਆਪਣੇ ਪਤੀ 'ਤੇ ਜ਼ਬਰਦਸਤੀ ਪੋਰਨ ਫਿਲਮਾਂ ਦਿਖਾ ਉਸ ਨਾਲ ਗੈਰ-ਕੁਦਰਤੀ ਸੈਕਸ ਕਰਨ ਦਾ ਇਲਜ਼ਾਮ ਲਗਾਇਆ ਹੈ। ਪੀੜਤਾ ਦੇ ਬਿਆਨਾਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਬਿਆਨ: ਸ਼ਾਹਦਰਾ ਜ਼ਿਲ੍ਹੇ ਦੇ ਡੀਸੀਪੀ ਰੋਹਿਤ ਮੀਨਾ ਨੇ ਦੱਸਿਆ ਕਿ ਰੋਹਤਾਸ਼ ਨਗਰ ਇਲਾਕੇ ਦੀ 30 ਸਾਲਾ ਔਰਤ ਦੀ ਸ਼ਿਕਾਇਤ ’ਤੇ ਥਾਣਾ ਸ਼ਾਹਦਰਾ ਵਿੱਚ ਧਾਰਾ 498ਏ/406/377/34 ਆਈਪੀਸੀ ਅਤੇ 4 ਦਾਜ ਰੋਕੂ ਐਕਟ ਤਹਿਤ 3 ਜੁਲਾਈ ਨੂੰ ਕੇਸ ਦਰਜ ਕੀਤਾ ਗਿਆ ਸੀ। ਪੀੜਤਾ ਨੇ ਆਪਣੀ ਸ਼ਿਕਾਇਤ 'ਚ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ 'ਤੇ ਦਾਜ ਦੀ ਮੰਗ, ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ, ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ।
ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ: ਉਹਨਾਂ ਨੇ ਦੱਸਿਆ ਕਿ ਔਰਤ ਨੇ ਆਪਣੇ ਪਤੀ 'ਤੇ ਇਹ ਵੀ ਇਲਜ਼ਾਮ ਲਗਾਇਆ ਕਿ ਉਸ ਦਾ ਪਤੀ ਹਮੇਸ਼ਾ ਉਸ ਨੂੰ ਪੋਰਨ ਫਿਲਮਾਂ ਦੇਖਣ ਲਈ ਮਜਬੂਰ ਕਰਦਾ ਹੈ। ਇੰਨਾ ਹੀ ਨਹੀਂ ਉਹ ਫਿਲਮਾਂ ਦਿਖਾ ਉਸ ਨਾਲ ਗੈਰ-ਕੁਦਰਤੀ ਸੈਕਸ ਵੀ ਕਰਦਾ ਹੈ। ਔਰਤ ਨੇ ਆਪਣੇ ਪਤੀ ਨੂੰ ਪੋਰਨ ਦਾ ਆਦੀ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਸ਼ੁਰੂਆਤੀ ਪੜਾਅ 'ਤੇ ਹੈ। ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਮਾਮਲੇ ਵਿੱਚ ਅਗਲੇਰੀ ਲੋੜੀਂਦੀ ਕਾਰਵਾਈ ਲਈ ਡਿਜੀਟਲ ਸਬੂਤ ਅਤੇ ਹੋਰ ਸਬੂਤ ਹਾਸਲ ਕੀਤੇ ਜਾ ਰਹੇ ਹਨ।