ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਪਹਿਲੀ ਮੁਲਾਕਾਤ ਹੋਈ ਹੈ। ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤਿਆਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਲੋੜ ਹੈ।
ਇਹ ਵੀ ਪੜੋ: ਕੀ ਚੋਣਾਂ ਤੋਂ ਪਹਿਲਾਂ ਖ਼ਤਮ ਹੋਣਗੇ ਧਰਨੇ ?
ਪੰਜਾ ਮੁੱਦਿਆਂ ਵਿੱਚ ਇੱਕ ਬਿਜਲੀ ਦਾ ਮੁੱਦਾ ਵੀ ਹੈ। ਸਿੱਧੂ ਨੇ ਕਿਹਾ ਕਿ 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।
ਇਸ ਮਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਨੇ ਚਿੱਠੀ ਵਿੱਚ ਇਹ ਵੀ ਲਿਖਿਆ ਕਿ ਜਿਹੜੇ ਨਿਜੀ ਕੰਪਨੀਆਂ ਦੇ ਨਾਲ ਸਮਝੌਤੇ ਬਿਜਲੀ ਦੇ ਹੋਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ, ਪਰ ਇਨ੍ਹਾਂ ਮੁੱਦਿਆਂ ’ਤੇ ਜਿਹੜੇ ਰਲ ਮਿਲ ਕੇ ਸਰਕਾਰ ਅਤੇ ਅਫ਼ਸਰਾਂ ਨੇ ਕੇਸ ਹਾਰੇ, ਜਿਸ ਕਰ ਕੇ ਢਾਈ ਹਜ਼ਾਰ ਕਰੋੜ ਰੁਪਿਆ ਕੰਪਨੀਆਂ ਨੂੰ ਦੇਣਾ ਪਿਆ। ਤੁਸੀਂ ਉਸ ਵਿੱਚ ਇਨਕੁਆਰੀ ਦੀ ਮੰਗ ਕਿਉਂ ਨਹੀਂ ਕੀਤੀ, ਕੀ ਕੌਣ-ਕੌਣ ਅਫ਼ਸਰ ਅਤੇ ਕੌਣ-ਕੌਣ ਲੀਡਰ ਇਸ ਵਿੱਚ ਸ਼ਾਮਲ ਹਨ।