ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 5 ਮੁੱਦੇ ਦਿੱਤੇ ਹਨ ਤੇ ਉਹਨਾਂ ’ਤੇ ਜਲਦ ਤੋਂ ਜਲਦ ਕੰਮ ਕਰਨ ਲਈ ਕਿਹਾ ਗਿਆ ਹੈ। ਸਿੱਧੂ ਦੁਆਰਾ ਦਿੱਤੇ ਗਏ ਮੁੱਦਿਆਂ ਨਾਲ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ ਤੇ ਸਿਆਸੀਆਂ ਪਾਰਟੀਆਂ ਇਸ ਨੂੰ ਚੋਣ ਸਟੰਟ ਕਰਾਰ ਦੇ ਰਹੀਆਂ ਹਨ।
ਇਹ ਵੀ ਪੜੋ: ਪ੍ਰਧਾਨ ਬਣਕੇ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਨਵਜੋਤ ਸਿੱਧੂ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੁਆਰਾ ਦਿੱਤੇ ਗਏ ਪੰਜ ਮੁੱਦਿਆ ਵਿੱਚੋਂ ਸਭ ਤੋਂ ਪਹਿਲਾ ਮੁੱਦਾ ਬੇਅਦਬੀ ਦਾ ਹੈ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ ਤੇ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ।
ਉਥੇ ਹੀ ਇਸ ਮੁੱਦੇ ਨੂੰ ਲੈ ਕਿ ਧਾਰਮਿਕ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਸਿੱਧੂ ਇਹ ਸਭ ਡਰਾਮਾ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਬੇਅਦਬੀ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜਾ ਦਿੱਤੀ ਜਾਵੇਗੀ, ਪਰ ਅਜੇ ਤਕ ਕਿਸੇ ਨੂੰ ਵੀ ਕੋਈ ਵੀ ਸਜਾ ਨਹੀਂ ਦਿੱਤੀ ਗਈ ਜਿਸ ਕਾਰਨ ਸਾਨੂੰ ਇਨਸਾਫ ਦੀ ਕੋਈ ਆਸ ਨਹੀਂ ਹੈ ਤੇ ਇਹ ਕੈਪਟਨ ਤੇ ਸਿੱਧੂ ਦੋਵੇ ਸਿਆਸੀ ਸਟੰਟ ਖੇਡ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਪ੍ਰਧਾਨ 18 ’ਚੋਂ ਸਿਰਫ ਪੰਜ ਨੁਕਤਿਆਂ ’ਤੇ ਹੀ ਕੰਮ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੂੰ ਚਿੱਠੀ ਦੇ ਕੇ ਆਏ ਹਨ ਪਹਿਲੀ ਮੁਲਾਕਾਤ ਦੌਰਾਨ ਹੀ ਉਨ੍ਹਾਂ ਨੇ 13 ਨੁਕਤਿਆਂ ਨੂੰ ਹਟਾ ਦਿੱਤਾ ਜੋ ਕਿ ਸ਼ਰਮ ਦੀ ਗੱਲ ਹੈ।