ਨਵੀਂ ਦਿੱਲੀ: ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਕਿਹਾ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 22 ਦਸੰਬਰ ਤੱਕ ਚੱਲੇਗਾ। ਉਨ੍ਹਾਂ ਨੇ ਐਕਸ 'ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਜੋਸ਼ੀ ਦਾ ਕਹਿਣਾ ਹੈ ਕਿ 19 ਦਿਨਾਂ ਦੌਰਾਨ ਇਸ ਸੈਸ਼ਨ ਵਿੱਚ 15 ਬੈਠਕਾਂ ਹੋਣਗੀਆਂ। (Winter session of Parliament)
ਉਨ੍ਹਾਂ ਨੇ ਕਿਹਾ, 'ਅੰਮ੍ਰਿਤ ਕਾਲ ਦੇ ਦੌਰਾਨ, ਮੈਂ ਸੈਸ਼ਨ ਦੌਰਾਨ ਵਿਧਾਨਕ ਕੰਮਕਾਜ ਅਤੇ ਹੋਰ ਵਿਸ਼ਿਆਂ 'ਤੇ ਚਰਚਾ ਦੀ ਉਡੀਕ ਕਰ ਰਿਹਾ ਹਾਂ।' ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮਹੂਆ ਮੋਇਤਰਾ 'ਤੇ ਪੈਸੇ ਲੈ ਕੇ ਸਵਾਲ ਪੁੱਛਣ ਦੇ ਦੋਸ਼ਾਂ ਦੇ ਮਾਮਲੇ 'ਚ ਲੋਕ ਸਭਾ ਦੀ ਐਥਿਕਸ ਕਮੇਟੀ ਦੀ ਰਿਪੋਰਟ ਵੀ ਇਸ ਸੈਸ਼ਨ ਦੌਰਾਨ ਸਦਨ 'ਚ ਪੇਸ਼ ਕੀਤੀ ਜਾਵੇਗੀ। ਕਮੇਟੀ ਨੇ ਮੋਇਤਰਾ ਨੂੰ ਲੋਕ ਸਭਾ ਤੋਂ ਬਾਹਰ ਕਰਨ ਦੀ ਸਿਫਾਰਿਸ਼ ਕੀਤੀ ਹੈ। (Parliamentary Affairs Minister Pralhad Joshi)