ਪੰਜਾਬ

punjab

ETV Bharat / bharat

ਲਖਨਊ 'ਚ ਭਾਜਪਾ ਦਫ਼ਤਰ ਦੇ ਬਾਹਰ ਔਰਤ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ - self-immolation outside BJP office

ਲਖਨਊ ਵਿੱਚ ਭਾਜਪਾ ਦਫ਼ਤਰ ਦੇ ਗੇਟ ਨੰਬਰ 1 ਦੇ ਸਾਹਮਣੇ ਇੱਕ ਔਰਤ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੜ੍ਹੋ ਪੂਰੀ ਖ਼ਬਰ ...

Woman attempts self-immolation outside BJP office
Woman attempts self-immolation outside BJP office

By

Published : Apr 1, 2022, 7:19 PM IST

ਲਖਨਊ: ਲਖਨਊ ਵਿੱਚ ਭਾਜਪਾ ਦਫ਼ਤਰ ਦੇ ਗੇਟ ਨੰਬਰ 1 ਦੇ ਸਾਹਮਣੇ ਇੱਕ ਔਰਤ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਭਾਜਪਾ ਦਫ਼ਤਰ ਪਹੁੰਚਣ ਤੋਂ ਬਾਅਦ ਔਰਤ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

ਹਾਲਾਂਕਿ ਉਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਔਰਤ ਨੂੰ ਖੁਦਕੁਸ਼ੀ ਕਰਨ ਤੋਂ ਰੋਕ ਦਿੱਤਾ। ਇਸ ਦੇ ਨਾਲ ਹੀ ਪੁਲਿਸ ਮਹਿਲਾ ਤੋਂ ਪੁੱਛਗਿੱਛ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਨੇ ਵਿਧਾਨ ਸਭਾ ਦੇ ਸਾਹਮਣੇ ਭਾਜਪਾ ਹੈੱਡਕੁਆਰਟਰ ਦੇ ਗੇਟ ਅੱਗੇ ਆਪਣੇ ਉੱਪਰ ਮਿੱਟੀ ਦਾ ਤੇਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰ, ਇਸ ਤੋਂ ਪਹਿਲਾਂ ਉਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਔਰਤ ਨੂੰ ਆਖਰੀ ਸਮੇਂ ਅਜਿਹਾ ਕਰਨ ਤੋਂ ਰੋਕ ਦਿੱਤਾ। ਫ਼ਿਲਹਾਲ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ:ਡਿਊਟੀ ਤੋਂ ਘਰ ਪਰਤ ਰਹੀ ਲੜਕੀ ਨਾਲ ਸਮੂਹਿਕ ਬਲਾਤਕਾਰ

ABOUT THE AUTHOR

...view details