ਨਵੀਂ ਦਿੱਲੀ:ਰਾਜਧਾਨੀ ਦਿੱਲੀ ਦੇ ਡਾਬਰੀ ਇਲਾਕੇ 'ਚ ਵੀਰਵਾਰ ਰਾਤ ਨੂੰ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਔਰਤ ਨੂੰ ਉਸ ਦੇ ਘਰ ਦੇ ਬਾਹਰ ਗੋਲੀ ਮਾਰੀ ਗਈ। ਜ਼ਖਮੀ ਔਰਤ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀਬਾਰੀ ਕਾਰਨ ਮੌਕੇ 'ਤੇ ਹਫੜਾ-ਦਫੜੀ ਮੱਚ ਗਈ। ਸੂਚਨਾ ਮਿਲਦੇ ਹੀ, ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਬਾਅਦ 'ਚ ਖੁਦ ਨੂੰ ਵੀ ਅਪਣੇ ਆਪ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਲਿਆ।
ਮਾਮਲੇ ਦੀ ਜਾਂਚ ਜਾਰੀ:ਮਾਮਲੇ ਦੀ ਪੁਸ਼ਟੀ ਕਰਦਿਆਂ ਦਵਾਰਕਾ ਦੇ ਡੀਸੀਪੀ ਐਮ ਹਰਸ਼ਵਰਧਨ ਨੇ ਦੱਸਿਆ ਕਿ ਪੁਲਿਸ ਨੂੰ ਰਾਤ 8:45 ਵਜੇ ਦੇ ਕਰੀਬ ਸੂਚਨਾ ਮਿਲੀ ਸੀ। ਦੱਸਿਆ ਗਿਆ ਕਿ 42 ਸਾਲਾ ਔਰਤ ਨੂੰ ਗੋਲੀ ਲੱਗੀ ਹੈ। ਬਾਅਦ ਵਿਚ ਉਸ ਦੀ ਪਛਾਣ ਰੇਣੂ ਵਜੋਂ ਹੋਈ ਹੈ। ਗੋਲੀ ਉਸ ਦੇ ਘਰ ਦੇ ਕੋਲ ਚਲਾਈ ਗਈ ਸੀ। ਇਸ ਮਾਮਲੇ ਦੇ ਹੱਲ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਮਾਮਲੇ ਦੀ ਜਾਂਚ ਕਰ ਰਹੀਆਂ ਹਨ।