ਮੰਗਲੁਰੂ (ਕਰਨਾਟਕ): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ 2024 ਦੀ ਮਰਦਮਸ਼ੁਮਾਰੀ ਤੋਂ ਬਾਅਦ ਮਹਿਲਾ ਰਾਖਵਾਂਕਰਨ ਕਾਨੂੰਨ ਨੂੰ ਲਾਗੂ ਕਰਨ ਲਈ ਕਦਮ ਚੁੱਕੇਗਾ। ਸ਼ੁੱਕਰਵਾਰ ਨੂੰ ਦੱਖਣੀ ਕੰਨੜ ਜ਼ਿਲੇ ਦੇ ਮੂਡਬਿਦਰੀ 'ਚ ਮਹਾਰਾਣੀ ਅਬਕਾਕਾ ਦੇ ਨਾਂ 'ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਤੋਂ ਬਾਅਦ ਸੀਤਾਰਮਨ ਨੇ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਹਕੀਕਤ ਬਣ ਗਿਆ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਰਾਸ਼ਟਰ ਨਿਰਮਾਣ 'ਚ ਔਰਤਾਂ ਦੀ ਭੂਮਿਕਾ 'ਤੇ ਵਿਸ਼ਵਾਸ ਜਤਾਇਆ ਹੈ।
ਪੁਰਤਗਾਲੀ ਸ਼ਾਸਨ ਵਿਰੁੱਧ ਲੜਨ ਵਾਲੀ 16ਵੀਂ ਸਦੀ ਦੀ ਮਹਾਰਾਣੀ ਅਬਕਾਕਾ ਦੇ ਸਾਹਸ ਅਤੇ ਬਹਾਦਰੀ ਦੀ ਸ਼ਲਾਘਾ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਮਰਾਜੀ ਤਾਕਤਾਂ ਵਿਰੁੱਧ ਲੜਨ ਵਾਲੇ ਅਣਗਿਣਤ ਲੜਾਕਿਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਕਦਮ ਚੁੱਕੇ ਹਨ।