ਬਨਿਹਾਲ/ਜੰਮੂ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇੱਕ ਅੱਤਵਾਦੀ (ਨਾਰਕੋ-ਟੇਰਰ) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਾਹਨ ਵਿੱਚੋਂ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਦੇ ਨਾਲ ਲੱਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਦੀ ਬਰਾਮਦਗੀ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕਰੋੜਾਂ ਦੀ ਹੈ ਕੋਕੀਨ:ਜੰਮੂ ਖੇਤਰ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ ਕਿ , 'ਸ਼ਨੀਵਾਰ ਰਾਤ ਕਰੀਬ 10.30 ਵਜੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਦੀ ਅਗਵਾਈ ਹੇਠ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੇ ਇੱਕ ਵਾਹਨ ਨੂੰ ਰੋਕਿਆ, ਜਿਸ ਵਿੱਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ।' ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 300 ਕਰੋੜ ਰੁਪਏ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।'