ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਹਰ ਕੋਈ ਆਪਣਾ ਸਮੱਰਥਨ ਦੇ ਰਿਹਾ ਹੈ। ਇਸ ਵਿਚਾਲੇ ਪਹਿਲਵਾਨ ਬਜਰੰਗ ਪੁਨੀਆ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਕਿਸਾਨਾਂ ਦੇ ਹੱਕ 'ਚ ਲੋਕਾਂ ਨੂੰ ਟਵੀਟ ਕਰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਬਜਰੰਗ ਪੁਨੀਆ ਨੇ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ-ਜ਼ਿੰਦਾ ਹੈ ਸਾਡਾ ਜ਼ਮੀਰ - ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਿਹਾ
ਪਹਿਲਵਾਨ ਬਜਰੰਗ ਪੁਨੀਆ ਨੇ ਕਿਸਾਨ ਅੰਦੋਲਨ ਦਾ ਸਮੱਰਥਨ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।
ਬਜਰੰਗ ਪੁਨੀਆ ਨੇ ਕੀਤਾ ਕਿਸਾਨਾਂ ਦਾ ਸਮਰਥਨ
ਪੁਨੀਆ ਨੇ ਟਵੀਟ ਕਰਦਿਆਂ ਲਿਖਿਆ ਕਿ ਸਭ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਸਭ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਉਨ੍ਹਾਂ ਦੀ ਆਵਾਜ਼ ਬਣੋ। ਉਨ੍ਹਾਂ ਇਹ ਵੀ ਆਖਿਆ ਕਿ ਰਾਜਨੀਤੀ ਬਾਅਦ ਵਿੱਚ ਕਰ ਲਵਾਂਗੇ, ਪਹਿਲਾਂ ਕਿਸਾਨ ਦੇ ਪੁੱਤਰ ਹਾਂ। ਕਿਸਾਨ ਦੇ ਘਰ ਜਨਮ ਲਿਆ ਹੈ ਤੇ ਅਜੇ ਸਾਡਾ ਜ਼ਮੀਰ ਜ਼ਿੰਦਾ ਹੈ। ਕਿਸਾਨਾਂ ਦਾ ਸਾਥ ਦੇਣਾ ਜ਼ਰੂਰੀ ਹੈ।