ਨਵੀਂ ਦਿੱਲੀ: ਦਿੱਲੀ ਦੀ ਰੋਹਿਣੀ ਅਦਾਲਤ (Rohini court) ਨੇ ਪਹਿਲਵਾਨ ਸਾਗਰ ਧਨਖੜ ਕਤਲ (Wrestler Sagar Dhankhar murdered) ਕੇਸ ਦੇ ਮੁੱਖ ਦੋਸ਼ੀ ਸੁਸ਼ੀਲ ਕੁਮਾਰ (Sushil Kumar) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਵਧੀਕ ਸੈਸ਼ਨ ਜੱਜ ਸ਼ਿਵਾਜੀ ਆਨੰਦ (Sessions Judge Shivaji Anand) ਨੇ ਜ਼ਮਾਨਤ ਪਟੀਸ਼ਨ 'ਤੇ ਦੋਵਾਂ ਧਿਰਾਂ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਦਿੱਤਾ। 29 ਸਤੰਬਰ ਨੂੰ ਰੋਹਿਣੀ ਅਦਾਲਤ ਨੇ ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਅਨਿਰੁੱਧ ਦਹੀਆ ਦੀ ਜ਼ਮਾਨਤ ਪਟੀਸ਼ਨ (Bail petition) ਰੱਦ ਕਰ ਦਿੱਤੀ ਸੀ ।4 ਅਕਤੂਬਰ ਨੂੰ ਦਿੱਲੀ ਪੁਲਿਸ (Delhi Police) ਨੇ ਅਦਾਲਤ (Court) ਨੂੰ ਸੂਚਿਤ ਕੀਤਾ ਸੀ ਕਿ ਅਪਰਾਧ ਸ਼ਾਖਾ ਛੇਤੀ ਹੀ ਇੱਕ ਪੂਰਕ ਚਾਰਜਸ਼ੀਟ ਦਾਇਰ ਕਰੇਗੀ।
6 ਅਗਸਤ ਨੂੰ ਅਦਾਲਤ ਨੇ ਦਿੱਲੀ ਪੁਲਿਸ (Delhi Police) ਦੀ ਅਪਰਾਧ ਸ਼ਾਖਾ ਵੱਲੋਂ ਦਾਇਰ ਕੀਤੀ ਪਹਿਲੀ ਚਾਰਜਸ਼ੀਟ ਦਾ ਨੋਟਿਸ ਲਿਆ। ਅਦਾਲਤ (Court) ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਸੁਸ਼ੀਲ ਕੁਮਾਰ (Sushil Kumar) ਸਮੇਤ 13 ਲੋਕਾਂ ਨੂੰ ਦੋਸ਼ੀ ਬਣਾਇਆ ਹੈ।