ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਹਿਲਵਾਨਾਂ ਦਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਹੈ ਪਰ ਕੱਲ੍ਹ ਹੋਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਵੱਖ-ਵੱਖ ਸੂਬਿਆਂ ਤੋਂ ਖਾਪ ਪੰਚਾਇਤ ਨਾਲ ਜੁੜੇ ਲੋਕ ਪਹਿਲਵਾਨਾਂ ਦੇ ਸਮਰਥਨ ਵਿੱਚ ਸਵੇਰ ਤੋਂ ਹੀ ਪਹੁੰਚ ਰਹੇ ਹਨ। ਜੰਤਰ-ਮੰਤਰ ਵਿਖੇ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਨੇ ਬੈਰੀਕੇਡ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਹੇਠਾਂ ਸੁੱਟ ਦਿੱਤੀ ਅਤੇ ਬੈਰੀਕੇਡਿੰਗ ਨੂੰ ਅੰਦਰ ਤੱਕ ਖਿੱਚ ਲਿਆ। ਹਾਲਾਂਕਿ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਵੀ ਮੌਜੂਦ ਸੀ, ਜਿਸ ਤੋਂ ਬਾਅਦ ਸਥਿਤੀ 'ਤੇ ਕਾਬੂ ਪਾਇਆ ਗਿਆ।
ਕਿਸਾਨਾਂ ਵੱਲੋਂ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ :ਘਟਨਾ ਸਵੇਰੇ 11:07 ਵਜੇ ਦੀ ਦੱਸੀ ਜਾ ਰਹੀ ਹੈ। ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਪਹਿਲਵਾਨਾਂ ਦੇ ਸਮਰਥਨ ਵਿੱਚ ਪਹੁੰਚ ਗਈਆਂ ਸਨ। ਇਸ ਦੌਰਾਨ ਉਨ੍ਹਾਂ ਨੇ ਕਾਫੀ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡਿੰਗ ਨੂੰ ਹੇਠਾਂ ਖਿੱਚ ਲਿਆ ਅਤੇ ਬੈਰੀਕੇਡ ਖਿੱਚ ਕੇ ਅੰਦਰ ਵੜ ਗਏ। ਹਾਲਾਂਕਿ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਸਥਿਤੀ ਆਮ ਵਾਂਗ ਹੈ। ਕੁਝ ਮਿੰਟਾਂ ਦਾ ਇਹ ਹੰਗਾਮਾ ਜੰਤਰ-ਮੰਤਰ 'ਤੇ ਦੇਖਣ ਨੂੰ ਮਿਲਿਆ। ਪੁਲਿਸ ਵੱਲੋਂ ਜੰਤਰ-ਮੰਤਰ ਜਾਣ ਲਈ ਇੱਕ ਪਾਸੇ ਦਾ ਰਸਤਾ ਵੀ ਦਿੱਤਾ ਗਿਆ ਸੀ ਪਰ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ-ਮੰਤਰ ਪੁੱਜੇ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ।