ਨਵੀਂ ਦਿੱਲੀ: ਪਹਿਲਵਾਨਾਂ ਨੇ ਧਰਨੇ ਵਿੱਚ ਨਵਾਂ ਮੋੜ ਆ ਗਿਆ ਹੈ। ਦਰਾਅਸਰ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੀ ਨਾਬਾਲਗ ਮਹਿਲਾ ਪਹਿਲਵਾਨ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਅਜਿਹੀ ਚਰਚਾ ਹੋਈ। ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਨੇ ਦੋ ਦਿਨ ਪਹਿਲਾਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
Wrestlers Protest: ਨਾਬਾਲਗ ਮਹਿਲਾ ਪਹਿਲਵਾਨ ਨੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਆਪਣੀ ਸ਼ਿਕਾਇਤ ਲਈ ਵਾਪਸ
ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਉਣ ਵਾਲੀ ਨਾਬਾਲਗ ਮਹਿਲਾ ਪਹਿਲਵਾਨ ਨੇ ਦੋ ਦਿਨ ਪਹਿਲਾਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਅਜਿਹੀ ਚਰਚਾ ਹੋਈ, ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੈ।
ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ:ਜ਼ਿਕਰਯੋਗ ਹੈ ਕਿ ਪੁਲਿਸ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਸ਼ਿਕਾਇਤ ਕਰਨ ਵਾਲੀ ਲੜਕੀ ਬਾਲਗ ਹੈ। ਇਸ ਤੋਂ ਬਾਅਦ ਖ਼ਦਸ਼ਾ ਸੀ ਕਿ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕਦੀ ਹੈ, ਇਸ ਲਈ ਉਸ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਹਾਲਾਂਕਿ ਸ਼ਿਕਾਇਤ ਵਾਪਸ ਲੈਣ ਤੋਂ ਪਹਿਲਾਂ ਮੈਜਿਸਟ੍ਰੇਟ ਦੇ ਸਾਹਮਣੇ ਉਸ ਦਾ ਬਿਆਨ ਦਰਜ ਕਰ ਲਿਆ ਗਿਆ ਹੈ। ਇੱਕ ਨਾਬਾਲਗ ਮਹਿਲਾ ਪਹਿਲਵਾਨ ਦੀ ਸ਼ਿਕਾਇਤ 'ਤੇ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਪੋਕਸੋ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ।
- World Day Against Speciesism 2023: ਜਾਨਵਰਾਂ ਵਿਰੁੱਧ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਮਨਾਇਆ ਜਾਂਦਾ ਹੈ ਇਹ ਦਿਵਸ
- World Environment Day 2023: ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਵਾਤਾਵਰਣ ਦਿਵਸ
- Khanna Anganwadi: ਆਂਗਣਵਾੜੀ ਸੈਂਟਰ ਦਾ ਮਾੜਾ ਹਾਲ, ਨਾ ਬਿਜਲੀ, ਨਾ ਪਾਣੀ, ਬਾਥਰੂਮ ਵੀ ਘਰ ਜਾਂਦੇ ਬੱਚੇ
- ਬਾਲਾਸੋਰ ਹਾਦਸੇ 'ਤੇ ਰੇਲਵੇ ਬੋਰਡ ਦਾ ਬਿਆਨ: '3 ਨਹੀਂ, ਸਿਰਫ 1 ਰੇਲਗੱਡੀ, ਕੋਰੋਮੰਡਲ ਐਕਸਪ੍ਰੈਸ ਹੋਈ ਹਾਦਸੇ ਦਾ ਸ਼ਿਕਾਰ'
ਬ੍ਰਿਜ ਭੂਸ਼ਣ ਵਿਰੁੱਧ ਜਿਨਸੀ ਸ਼ੋਸ਼ਣ ਦਾ ਵੀ ਮਾਮਲਾ ਦਰਜ:ਦੱਸ ਦਈਏ ਕਿ ਛੇ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਬ੍ਰਿਜ ਭੂਸ਼ਣ ਵਿਰੁੱਧ ਜਿਨਸੀ ਸ਼ੋਸ਼ਣ ਦੀ ਵੱਖਰੀ ਐਫਆਈਆਰ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਇਲਜ਼ਾਮ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੇ ਜੰਤਰ-ਮੰਤਰ 'ਤੇ ਕਰੀਬ 35 ਦਿਨਾਂ ਤੋਂ ਧਰਨਾ ਦਿੱਤਾ ਸੀ, ਪਰ 28 ਮਈ ਨੂੰ ਹੰਗਾਮੇ ਤੋਂ ਬਾਅਦ ਸਾਰਿਆਂ ਨੂੰ ਜੰਤਰ-ਮੰਤਰ ਤੋਂ ਹਟਾ ਦਿੱਤਾ ਗਿਆ। ਮਹਿਲਾ ਪਹਿਲਵਾਨਾਂ ਸਮੇਤ ਕਈ ਪਹਿਲਵਾਨ ਅਜੇ ਵੀ ਬ੍ਰਿਜ ਭੂਸ਼ਣ ਸ਼ਰਨ ਦੀ ਗ੍ਰਿਫਤਾਰੀ ਦੀ ਮੰਗ 'ਤੇ ਅੜੇ ਹੋਏ ਹਨ।