ਨਵੀਂ ਦਿੱਲੀ:ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਕੌਮੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ’ਤੇ ਖਿਡਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਇਸ ਕੜੀ 'ਚ ਧਰਨੇ 'ਤੇ ਬੈਠੇ ਪਹਿਲਵਾਨਾਂ ਨੂੰ ਹੁਣ ਰਾਸ਼ਟਰੀ ਲੋਕ ਦਲ (ਆਰ.ਐੱਲ.ਡੀ.) ਦੇ ਪ੍ਰਧਾਨ ਜਯੰਤ ਚੌਧਰੀ ਦਾ ਸਮਰਥਨ ਮਿਲ ਗਿਆ ਹੈ। ਅੱਜ ਬਾਅਦ ਦੁਪਹਿਰ ਆਰ.ਐਲ.ਡੀ ਦੇ ਕੌਮੀ ਪ੍ਰਧਾਨ ਜਯੰਤ ਚੌਧਰੀ ਨੇ ਪਹਿਲਵਾਨਾਂ ਦੀ ਹਮਾਇਤ ਕਰਦਿਆਂ ਮੌਜੂਦਾ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਜੈਅੰਤ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਮਹੀਨੇ ਪਹਿਲਾਂ ਹੀ ਖਿਡਾਰੀਆਂ ਦੀ ਗੱਲ ਸੁਣ ਲੈਣੀ ਚਾਹੀਦੀ ਸੀ। ਹੁਣ ਇਸ ਮਾਮਲੇ ਵਿੱਚ ਤੁਰੰਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ ਕਈ ਖਾਪ ਪੰਚਾਇਤ ਮੈਂਬਰ ਵੀ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦੇ ਸਮਰਥਨ 'ਚ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਯੰਤ ਚੌਧਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਕੋਈ ਐਫਆਈਆਰ ਨਹੀਂ ਹੁੰਦੀ, ਉਦੋਂ ਤੱਕ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ। ਪਹਿਲਾਂ ਪੁਲਿਸ ਨੂੰ ਬ੍ਰਿਜ ਭੂਸ਼ਣ ਸ਼ਰਨ ਦੇ ਖਿਲਾਫ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪੁਲਿਸ ਜਾਂਚ ਕਰਦੀ ਰਹੇ, ਪਰ ਪੁਲਿਸ ਨੇ ਤਾਂ ਅਜੇ ਤੱਕ ਐਫ ਆਈ ਆਰ ਤੱਕ ਦਰਜ ਨਹੀਂ ਕੀਤੀ।
ਧੀਆਂ ਦੀ ਹਾਲਤ 'ਤੇ ਸਰਕਾਰ ਖਾਮੋਸ਼ :ਆਰ.ਐਲ.ਡੀ ਆਗੂ ਜਯੰਤ ਚੌਧਰੀ ਨੇ ਇਕ-ਇਕ ਕਰਕੇ ਕਈ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਬੇਟੀਆਂ ਨੂੰ ਬਚਾਉਣ, ਬੇਟੀਆਂ ਨੂੰ ਪੜ੍ਹਾਉਣ ਦੀਆਂ ਗੱਲਾਂ ਕਰਦੀ ਹੈ ਪਰ ਅੱਜ ਧੀਆਂ ਨਾਲ ਜੋ ਹੋ ਗਿਆ ਹੈ, ਉਸ 'ਤੇ ਸਰਕਾਰ ਚੁੱਪ ਹੈ। ਸਰਕਾਰ ਦਾ ਕੋਈ ਮੰਤਰੀ ਉਨ੍ਹਾਂ ਨੂੰ ਮਿਲਣ ਨਹੀਂ ਆ ਰਿਹਾ। ਦੱਸ ਦਈਏ ਕਿ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੀ ਹਮਾਇਤ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਵੀ ਹੱਥ ਮਿਲਾਏ ਹਨ ਅਤੇ ਅੱਜ ਜਯੰਤ ਚੌਧਰੀ ਖੁਦ ਧਰਨੇ 'ਤੇ ਬੈਠੇ ਪਹਿਲਵਾਨਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ। ਕਿ ਉਹ ਤੁਹਾਡੇ ਨਾਲ ਹਨ ਅਤੇ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।