ਚੰਡੀਗੜ੍ਹ:ਰੇਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਤੋਂ ਪਹਿਲਵਾਨਾਂ ਨੇ ਬ੍ਰੇਕ ਲੈ ਲਈ ਹੈ। ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਟਵੀਟ ਕੀਤਾ ਹੈ ਕਿ ਉਹ ਅਗਲੇ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੀਆਂ ਹਨ।
ਪਹਿਲਵਾਨਾਂ ਨੇ ਸੋਸ਼ਲ ਮੀਡੀਆ ਤੋਂ ਬ੍ਰੇਕ ਲਿਆ: ਹਾਲਾਂਕਿ ਪਹਿਲਵਾਨਾਂ ਨੇ ਇਹ ਨਹੀਂ ਦੱਸਿਆ ਹੈ ਕਿ ਸੋਸ਼ਲ ਮੀਡੀਆ ਤੋਂ ਬ੍ਰੇਕ ਲੈਣ ਪਿੱਛੇ ਕੀ ਕਾਰਨ ਹੈ। ਅਜਿਹੇ 'ਚ ਪ੍ਰਸ਼ੰਸਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਅਜਿਹੇ 'ਚ ਕਈ ਤਰ੍ਹਾਂ ਦੇ ਸਵਾਲ ਸਾਹਮਣੇ ਆ ਰਹੇ ਹਨ। ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਦੇ ਇਸ ਫੈਸਲੇ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਟਵਿਟਰ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਲੋਕ ਪਹਿਲਵਾਨਾਂ 'ਤੇ ਸਵਾਲ ਚੁੱਕਦੇ ਨਜ਼ਰ ਆ ਰਹੇ ਹਨ, ਤਾਂ ਕੁਝ ਲੋਕ ਲਗਾਤਾਰ ਉਨ੍ਹਾਂ ਦਾ ਸਮਰਥਨ ਕਰਨ ਦੀ ਗੱਲ ਕਰ ਰਹੇ ਹਨ।
ਪਹਿਲਵਾਨ ਹੁਣ ਸੜਕਾਂ 'ਤੇ ਨਹੀਂ, ਕੋਰਟ 'ਚ ਲੜਨਗੇ ਆਪਣੀ ਲੜਾਈ: ਇਸ ਦੇ ਨਾਲ ਹੀ, ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਟਵਿੱਟਰ 'ਤੇ ਲਿਖਿਆ ਹੈ ਕਿ, "7 ਜੂਨ ਨੂੰ ਸਰਕਾਰ ਨਾਲ ਹੋਈ ਗੱਲਬਾਤ 'ਚ ਸਰਕਾਰ ਵੱਲੋਂ ਪਹਿਲਵਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ। ਸਰਕਾਰ ਨੇ ਮਹਿਲਾ ਪਹਿਲਵਾਨ ਖਿਡਾਰਨਾਂ ਵੱਲੋਂ ਔਰਤਾਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਸਬੰਧੀ ਕੀਤੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ 6 ਮਹਿਲਾ ਪਹਿਲਵਾਨਾਂ ਵੱਲੋਂ ਦਰਜ ਐਫਆਈਆਰ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਪਹਿਲਵਾਨਾਂ ਦੀ ਲੜਾਈ ਸੜਕ ਦੀ ਬਜਾਏ ਅਦਾਲਤ ਵਿੱਚ ਲੜੀ ਜਾਵੇਗੀ।"