ਦਿੱਲੀ:ਰਾਸ਼ਟਰਪਤੀ ਚੋਣ 2022 ਦੇ ਉਮੀਦਵਾਰ ਲਈ ਸ਼ਰਦ ਪਵਾਰ ਦੀ ਪ੍ਰਧਾਨਗੀ ਹੇਠ 17 ਵਿਰੋਧੀ ਪਾਰਟੀਆਂ ਦੀ ਅਹਿਮ ਮੀਟਿੰਗ ਹੋਈ ਹੈ। ਸ਼ਰਦ ਪਵਾਰ ਨੇ ਮੀਟਿੰਗ ਵਿੱਚ ਏਆਈਐਮਆਈਐਮ ਦੇ ਪ੍ਰਧਾਨ ਅਸਦੁਦੀਨ ਓਵੈਸੀ ਨੂੰ ਵੀ ਸੱਦਾ ਦਿੱਤਾ ਸੀ। ਇਸ ਦੌਰਾਨ ਟੀਐਮਸੀ ਨੇ ਦਾਅਵਾ ਕੀਤਾ ਸੀ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣਗੇ ਜਿਸ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਵੱਲੋ ਉਨ੍ਹਾਂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਚੁਣਿਆ ਗਿਆ ਹੈ।
ਸੀਪੀਆਈ ਆਗੂ ਡੀ ਰਾਜਾ ਅੱਜ ਰਾਸ਼ਟਰਪਤੀ ਚੋਣ ਦੀ ਰਣਨੀਤੀ ਨੂੰ ਲੈ ਕੇ ਐਨਸੀਪੀ ਆਗੂ ਸ਼ਰਦ ਪਵਾਰ ਦੀ ਰਿਹਾਇਸ਼ ’ਤੇ 17 ਪਾਰਟੀਆਂ ਦੇ ਵਿਰੋਧੀ ਆਗੂਆਂ ਦੀ ਮੀਟਿੰਗ ਲਈ ਪਵਾਰ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਪਹੁੰਚੇ ਸਨ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪ੍ਰਧਾਨ ਸੀਤਾਰਾਮ ਯੇਚੁਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਟੀਐਮਸੀ ਨੇ ਦਾਅਵਾ ਕੀਤਾ ਸੀ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣਗੇ। ਜਿਸ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਨਾਮ ਉੱਪਰ ਮੋਹਰ ਲਗਾ ਦਿੱਤੀ ਹੈ।
ਇਸ ਤੋਂ ਪਹਿਲਾਂ ਭਾਜਪਾ ਦੇ ਸਾਬਕਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਟਵੀਟ ਕੀਤਾ ਸੀ ਕਿ ਟੀਐੱਮਸੀ 'ਚ ਮੈਨੂੰ ਦਿੱਤੇ ਗਏ ਮਾਣ ਅਤੇ ਸਨਮਾਨ ਲਈ ਮੈਂ ਮਮਤਾ ਜੀ ਦਾ ਧੰਨਵਾਦੀ ਹਾਂ। ਹੁਣ ਇੱਕ ਸਮਾਂ ਆ ਗਿਆ ਹੈ ਜਦੋਂ ਮੈਨੂੰ ਪਾਰਟੀ ਤੋਂ ਦੂਰ, ਇੱਕ ਵੱਡੇ ਰਾਸ਼ਟਰੀ ਉਦੇਸ਼ ਲਈ ਵਿਰੋਧੀ ਧਿਰ ਦੀ ਏਕਤਾ ਲਈ ਕੰਮ ਕਰਨਾ ਚਾਹੀਦਾ ਹੈ। ਮੈਨੂੰ ਯਕੀਨ ਹੈ ਕਿ ਉਹ ਇਸ ਕਦਮ ਨੂੰ ਸਵੀਕਾਰ ਕਰਦੀ ਹੈ। ਇਸ ਟਵੀਟ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਯਸ਼ਵੰਤ ਸਿਨਹਾ ਹੀ ਰਾਸ਼ਟਰਪਤੀ ਅਹੁਦੇ ਉਮੀਦਵਾਰ ਹੋਣਗੇ।