ਨਵੀਂ ਦਿੱਲੀ:ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪਾਰਟੀ ਦੀ ਪ੍ਰਸਤਾਵਿਤ 'ਭਾਰਤ ਜੋੜੋ' ਯਾਤਰਾ ਦੇ ਸੰਦਰਭ 'ਚ ਨਾਗਰਿਕ ਸਮਾਜ ਦੇ ਕਈ ਪ੍ਰਮੁੱਖ ਲੋਕਾਂ ਨਾਲ ਬੈਠਕ ਕੀਤੀ। ਇੱਥੇ ਰਾਹੁਲ ਗਾਂਧੀ ਨਾਲ ਮੀਟਿੰਗ ਵਿੱਚ ‘ਸਵਰਾਜ ਇੰਡੀਆ’ ਦੇ ਯੋਗੇਂਦਰ ਯਾਦਵ ਅਤੇ ਕਈ ਹੋਰ (Bharat Jodo Yatra) ਸਮਾਜਿਕ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਸ਼ਿਰਕਤ ਕੀਤੀ।
ਇਹ ਮੀਟਿੰਗ ਸਿਵਲ ਸੋਸਾਇਟੀ ਦੇ ਨੁਮਾਇੰਦਿਆਂ ਨਾਲ ਇਸ ਗੱਲ 'ਤੇ ਚਰਚਾ ਕਰਨ ਲਈ ਰੱਖੀ ਗਈ ਸੀ ਕਿ ਉਹ ਕਾਂਗਰਸ ਦੀ 'ਭਾਰਤ ਜੋੜੋ' ਯਾਤਰਾ ਵਿੱਚ ਕੀ ਭੂਮਿਕਾ ਨਿਭਾ ਸਕਦੇ ਹਨ। ਕਾਂਗਰਸ ਦੀ ਇਹ ਯਾਤਰਾ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ 3500 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੋਈ ਕਸ਼ਮੀਰ 'ਚ ਸਮਾਪਤ ਹੋਵੇਗੀ। ਕਾਂਗਰਸ ਦਾ ਕਹਿਣਾ ਹੈ ਕਿ ਇਸ ਯਾਤਰਾ 'ਚ ਸਮਾਜਿਕ (Rahul Gandhi Bharat Jodo Yatra) ਸੰਗਠਨਾਂ ਦੇ ਨੁਮਾਇੰਦੇ ਅਤੇ ਸਮਾਨ ਸੋਚ ਵਾਲੇ ਲੋਕ ਹਿੱਸਾ ਲੈ ਸਕਦੇ ਹਨ।ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਿਸਾਨ ਨੇਤਾ ਯੋਗੇਂਦਰ ਯਾਦਵ ਮਿਲ ਕੇ ਭਾਜਪਾ ਦਾ ਵਿਰੋਧ ਕਰਨ ਦੀ ਨੀਤੀ 'ਤੇ ਵਿਚਾਰ ਕਰ ਰਹੇ ਹਨ। ਯੋਗੇਂਦਰ ਯਾਦਵ ਨੇ ਵੀ ਅਸਿੱਧੇ ਤੌਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਵਿਚਾਰ ਨਾਲ ਸਹਿਮਤ ਹਨ।
ਯਾਦਵ ਨੇ ਕਿਹਾ ਕਿ ਭਾਰਤ ਜੋੜੀ ਯਾਤਰਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਕੱਠੇ ਕੰਮ ਕਰਨ ਲਈ ਸਹਿਮਤ ਹੋ ਗਏ ਹਾਂ। ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਇਕੱਠੇ ਕਿਵੇਂ ਕੰਮ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੇ ਕਈ ਤਰੀਕੇ ਹੋ ਸਕਦੇ ਹਨ। ਉਸ ਦੇ ਅਨੁਸਾਰ ਜੋ ਵੀ ਤਰੀਕਾ ਹੋਵੇਗਾ, ਉਹ ਇਸ ਯਾਤਰਾ ਨਾਲ ਜੁੜ ਜਾਵੇਗਾ।