ਲਖਨਊ: ਲਖੀਮਪੁਰ (Lakhimpur case) 'ਚ ਘਟਨਾ ਤੋਂ ਬਾਅਸ ਕਿਸਾਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਤੇ ਹੁਣ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਆਪਸੀ ਸਹਿਮਤੀ ਬਣ ਗਈ ਹੈ।
ਕੀ ਮਿਲੀਆ ਸਰਕਾਰ ਤੋਂ ਭਰੋਸਾ?
- 8 ਦਿਨਾਂ ਅੰਦਰ ਮੁਲਜ਼ਮਾਂ ਦੀ ਗ੍ਰਿਫਤਾਰੀ ਦਾ ਭਰੋਸਾ
- ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਵੇਗੀ
- ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਦਾ ਮੁਆਵਜ਼ਾ
- ਜਖਮੀਆਂ ਨੂੰ 10-10 ਲੱਖ ਦੀ ਆਰਥਿਕ ਸਹਾਇਤਾ
- ਹਾਈ ਕੋਰਟ ਦੇ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ
ਕੀ ਬਣੀ ਸਹਿਮਤੀ?
ਸਰਕਾਰ ਨੇ ਕਿਹਾ ਕਿ ਮ੍ਰਿਤਕ ਦੇੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 45-45 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਲੇਗੀ ਅਤੇ ਘਟਨਾ ਦੀ ਉੱਚ ਪੱਧਰੀ ਸਥਿਤੀ ਸਾਬਕਾ ਜੱਜ ਦੀ ਪ੍ਰਧਾਨਗੀ ਕਰੇਗੀ। ਇਸ ਦੇ ਨਾਲ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਅੱਠ ਦਿਨ ਅੰਦਰ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।
ਕਿੰਨੇ ਮੁਆਵਜ਼ੇ 'ਤੇ ਮੰਨ੍ਹੇ ਕਿਸਾਨ ਇਹ ਸੀ ਕਿਸਾਨਾਂ ਦੀਆਂ ਮੰਗਾਂ
- ਪਹਿਲੀ ਮੰਗ ਵਿੱਚ ਕਿਸਾਨਾਂ ਨੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ।
- ਦੂਜੀ ਮੰਗ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਨੂੰ ਕਿਹਾ ਸੀ।
- ਤੀਜੀ ਮੰਗ ਵਿੱਚ ਮਾਰੇ ਗਏ ਲੋਕਾਂ ਨੂੰ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਕਿਹਾ ਗਿਆ ਸੀ।
- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਇਹ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਹਨ, ਉਦੋਂ ਤੱਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲਖੀਮਪੁਰ ਖਿਰੀ ਤੋਂ ਨਹੀਂ ਚੁੱਕਿਆ ਜਾਵੇਗਾ।
- ਕਿਸਾਨ ਜਥੇਬੰਦੀਆਂ ਦਾ ਕਹਿਣਾ ਸੀ। ਕਿ ਹਰ ਜ਼ਿਲ੍ਹੇ ਦੀ ਤਹਿਸੀਲ ਅਤੇ ਮੁੱਖ ਦਫ਼ਤਰਾਂ ਵਿੱਚ ਕਿਸਾਨ ਪ੍ਰਦਰਸ਼ਨ ਲਈ ਤਿਆਰ ਹਨ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।
- ਇਸ ਘਟਨਾ ਨੂੰ ਲੈਕੇ ਲਗਾਤਾਰ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਇੱਕ ਵਫਦ ਯੂਪੀ ਨੂੰ ਰਵਾਨਾ ਹੋ ਰਿਹਾ ਹੈ। ਇਸਤੋਂ ਪਹਿਲਾਂ ਯੂਪੀ ਸਰਕਾਰ ਨੇ ਇੱਕ ਪੱਤਰ ਲਿਖਕੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਕੋਈ ਵੀ ਲਖੀਮਪੁਰ ਖੀਰੀ ਨਾ ਆਵੇ।
- ਉਧਰ ਕਿਸਾਨਾਂ ਵੱਲੋਂ ਲਾਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਸੀ।
ਇਹ ਵੀ ਪੜ੍ਹੋ:ਗਵਰਨਰ ਹਾਊਸ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ