ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਹੁਣ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਹੀ ਵੋਟਰ ਸੂਚੀ ਲਈ ਅਪਲਾਈ ਕਰ ਸਕਦੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ 17 ਸਾਲ ਦੇ ਨੌਜਵਾਨਾਂ ਨੂੰ 1 ਜਨਵਰੀ ਨੂੰ 18 ਸਾਲ ਦੀ ਉਮਰ ਦੇ ਹੋਣ ਲਈ ਪੂਰਵ-ਲੋੜੀਂਦੇ ਮਾਪਦੰਡਾਂ ਦਾ ਇੰਤਜ਼ਾਰ ਕਰਨਾ ਜ਼ਰੂਰੀ ਨਹੀਂ ਹੈ।
ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੀ ਅਗਵਾਈ ਹੇਠ ਕਮਿਸ਼ਨ ਨੇ ਸਾਰੇ ਰਾਜਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਤਕਨੀਕੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨੌਜਵਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਅਗਾਊਂ ਅਰਜ਼ੀਆਂ ਦਾਖ਼ਲ ਕਰਨ ਦੀ ਸਹੂਲਤ ਦਿੱਤੀ ਜਾ ਸਕੇ।