ਕੇਰਲ/ਕੰਨੂਰ: ਕੇਰਲ ਦੇ ਕੰਨੂਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਜ਼ੀਕਾ ਵਾਇਰਸ ਦੇ ਇੱਕ ਮਾਮਲੇ ਦੀ ਪੁਸ਼ਟੀ ਹੋਈ। ਇੱਥੇ ਥਲਾਸੇਰੀ ਵਿੱਚ, ਜ਼ਿਲ੍ਹਾ ਕੰਪਲੈਕਸ ਵਿੱਚ ਕੰਮ ਕਰ ਰਹੇ ਸਥਾਨਕ ਅਦਾਲਤ ਦੇ ਇੱਕ ਕਰਮਚਾਰੀ ਵਿੱਚ ਜ਼ੀਕਾ ਵਾਇਰਸ (Zika virus in Thalassery) ਦੀ ਪੁਸ਼ਟੀ ਹੋਈ ਹੈ। ਦੱਸਿਆ ਗਿਆ ਹੈ ਕਿ 28 ਸਾਲਾ ਵਿਅਕਤੀ ਵਿੱਚ ਵਾਇਰਸ ਦੀ ਪੁਸ਼ਟੀ ਹੋਈ।
ਸਿਹਤ ਮੰਤਰੀ ਵੀਨਾ ਜਾਰਜ ਨੇ ਪੁਸ਼ਟੀ ਕੀਤੀ ਕਿ ਅਲਾਪੁਝਾ ਵਿੱਚ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ) ਦੀ ਪ੍ਰਯੋਗਸ਼ਾਲਾ ਵਿੱਚ ਕੀਤੇ ਗਏ ਟੈਸਟਾਂ ਵਿੱਚ ਕਰਮਚਾਰੀ ਦੇ ਖੂਨ ਦੇ ਨਮੂਨੇ ਵਿੱਚ ਵਾਇਰਸ ਦਾ ਪਤਾ ਲੱਗਿਆ ਹੈ। ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਮੌਕੇ ’ਤੇ ਪਹੁੰਚ ਕੇ ਮੁਆਇਨਾ ਕੀਤਾ। ਜ਼ੀਕਾ ਇੱਕ ਮੱਛਰ ਨਾਲ ਫੈਲਣ ਵਾਲੀ ਬਿਮਾਰੀ ਹੈ। ਇਸ ਲਈ ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।