ਪੰਜਾਬ

punjab

ETV Bharat / briefs

170 ਗ੍ਰਾਮ ਹੈਰੋਇਨ ਸਮੇਤ 4 ਕਾਬੂ

ਪੁਲਿਸ ਨੂੰ ਦੇਖਕੇ ਭੱਜਣ ਦੀ ਕੋਸ਼ਿਸ਼ ਕਰ ਰਹੇ 4 ਨੌਜਵਾਨਾਂ ਨੂੰ ਪੁਲਿਸ ਕਰਮਚਾਰੀਆਂ ਨੇ ਕਾਬੂ ਕੀਤਾ। ਤਲਾਸ਼ੀ ਦੌਰਾਨ ਮੋਟਰਸਾਈਕਲ ਦੀ ਡਿੱਗੀ 'ਚੋਂ 170 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਵਿਰੁੱਧ ਐਨਡੀਪੀਐਸ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ।

ੇੇ

By

Published : Apr 8, 2019, 11:31 PM IST

ਤਰਨ ਤਾਰਨ: ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਖਾਲੜਾ ਪੁਲਿਸ ਨੇ 170 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 4 ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਨਾਂ ਨੰਬਰ ਦਾ ਬਰਾਮਦ ਹੋਇਆ ਮੋਟਰਸਾਈਕਲ ਚੋਰੀ ਦਾ ਹੈ।

ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਵੱਲੋਂ ਚੋਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਦੌਰਾਨ ਇੱਕ ਬਿਨਾਂ ਨੰਬਰ ਵਾਲੇ ਟੀਵੀਐਸ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਚ ਸੀ ਤੇ ਮੌਕਾ ਸਾਂਭਦਿਆਂ ਪੁਲਿਸ ਨੇ ਉਨ੍ਹਾਂ ਨੂੰ ਦਬੋਚ ਲਿਆ ਤੇ ਤਲਾਸ਼ੀ ਦੌਰਾਨ ਮੋਟਰਸਾਈਕਲ ਦੀ ਡਿੱਗੀ 'ਚੋਂ 170 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਵਿਰੁੱਧ ਐਨਡੀਪੀਐਸ ਤਹਿਤ ਮੁਕਦਮਾ ਦਰਜ ਕਰ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details