ਲਖਨਊ: ਯੂਪੀ ਦੀ ਰਾਜਧਾਨੀ ਲਖਨਊ ਦੇ ਥਾਣਾ ਨਗਰਾਮ ਦੇ ਪਟਵਾ ਖੇੜਾ 'ਚ ਬਰਾਤੀਆਂ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗ ਗਈ। ਇਹ ਹਾਦਸਾ ਵੀਰਵਾਰ ਤੜਕੇ ਸਵੇਰੇ ਕਰੀਬ 3 ਵਜੇ ਹੋਇਆ। ਇਸ ਗੱਡੀ 'ਚ 29 ਲੋਕ ਸਵਾਰ ਸਨ, ਜਿਨ੍ਹਾਂ ਚੋਂ 22 ਲੋਕਾਂ ਨੂੰ ਬਚਾਅ ਲਿਆ ਗਿਆ ਹੈ। ਜਦੋਂਕਿ 7 ਲੋਕਾਂ ਦੀ ਤਲਾਸ਼ ਜਾਰੀ ਹੈ। ਬਚਾਅ ਕਾਰਜ ਲਈ NDRF ਅਤੇ SDRF ਟੀਮ ਦੀ ਮਦਦ ਲਈ ਜਾ ਰਹੀ ਹੈ।
ਨਹਿਰ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 7 ਲੋਕ ਲਾਪਤਾ - missing
ਲਖਨਊ 'ਚ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗ ਗਈ। ਬੱਸ ਵਿੱਚ 29 ਲੋਕ ਸਵਾਰ ਸਨ, ਜਿਨ੍ਹਾਂ ਚੋਂ 22 ਲੋਕਾਂ ਨੂੰ ਬਚਾਅ ਲਿਆ ਗਿਆ ਹੈ।
ਫ਼ੋਟੋ
ਬਰਾਤੀਆਂ ਨਾਲ ਭਰੀ ਇਹ ਗੱਡੀ ਵਿਆਹ ਸਮਾਰੋਹ ਤੋਂ ਵਾਪਿਸ ਆ ਰਹਜੀ ਸੀ। ਇਸ ਗੱਡੀ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਯੂਪੀ ਦੇ ਬਾਰਾਬੰਕੀ ਦੇ ਰਹਿਣ ਵਾਲੇ ਸਨ। ਡੀਸੀ ਕੌਸ਼ਲ ਰਾਜ ਸ਼ਰਮਾ ਨੇ ਦੱਸਿਆ ਕਿ ਬਚਾਅ ਕਾਰਜ ਵਿੱਚ NDRF ਅਤੇ SDRF ਟੀਮਾਂ ਦੀ ਮਦਦ ਲਈ ਜਾ ਰਹੀ ਹੈ। ਗੋਤਾਖੋਰਾਂ ਦੀ ਮਦਦ ਨਾਲ ਰੈਸਕਿਊ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਘਟਨਾ ਵਾਲੀ ਥਾਂ 'ਤੇ ਐਂਬੂਲੈਂਸ ਅਤੇ ਹੋਰ ਸੁਵਿਧਾਵਾਂ ਵੇ ਮੌਜੂਦ ਹਨ।