ਸ੍ਰੀਨਗਰ 'ਚ ਗੈਸ ਸਿਲੰਡਰ ਫਟਣ ਨਾਲ ਇੱਕ ਹੀ ਪਰਿਵਾਰ ਦੇ ਪੰਜ ਲੋਕ ਜ਼ਖ਼ਮੀ - jammu
ਗੈਸ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਇਸ ਧਮਾਕੇ 'ਚ ਮਾਤਾ ਪਿਤਾ ਸਮੇਤ ਤਿੰਨ ਬੱਚੇ ਵੀ ਜ਼ਖ਼ਮੀ ਹੋਏ।
ਸ੍ਰੀਨਗਰ: ਸ੍ਰੀਨਗਰ 'ਚ ਦੇ ਇੱਕ ਪਿੰਡ ਵਿੱਚ ਗੈਸ ਸਿਲਿੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਘਟਨਾ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਸ ਧਮਾਕੇ 'ਚ ਤਿੰਨ ਬੱਚੇ ਵੀ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ ਇਹ ਧਮਾਕਾ ਫਾਰੂਕ ਅਹਿਮਦ ਮੀਰ ਨਾਂਅ ਦੇ ਸ਼ਖਸ ਦੇ ਘਰ ਵਿੱਚ ਹੋਇਆ ਹੈ। ਇਸ ਧਮਾਕੇ ਵਿੱਚ ਮੀਰ ਅਤੇ ਉਸਦੀ ਪਤਨੀ ਸਲੀਮਾ ਸਹਿਤ ਉਨ੍ਹਾਂ ਦੇ ਤਿੰਨ ਬੱਚੀਆਂ ਨੂੰ ਸੱਟਾਂ ਆਈਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦਾ ਜਾਇਜ਼ਾ ਲੈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।