ਪਟਿਆਲਾ: 'ਆਪ' ਵਿਧਾਇਕ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਮੰਗਲਵਾਰ ਨੂੰ ਪਟਿਆਲਾ ਵਿਖੇ ਬਿਜਲੀ ਅੰਦੋਲਨ ਨੂੰ ਸ਼ੁਰੂ ਕਰਨ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਆਮ ਆਦਮੀ ਪਾਰਟੀ ਦਾ ਖਿਲਾਰਾ ਖੁੱਲ ਕੇ ਸਾਹਮਣੇ ਆਇਆ। ਮੀਟਿੰਗ ਵਿੱਚ ਪਾਰਟੀ ਵਰਕਰਾਂ ਨੇ ਅੰਦੋਲਨ ਨੂੰ ਲੈ ਕੇ ਦਿੱਤੀ ਜਾ ਰਹੀਆਂ ਅਹੁਦੇਦਾਰੀਆਂ ਲੈਣ ਤੋਂ ਇਨਕਾਰ ਕਰ ਦਿੱਤਾ।
ਬਿਜਲੀ ਅੰਦੋਲਨ ਕਰਨ ਜਾ ਰਹੀ 'ਆਪ' 'ਚ ਪਿਆ ਖਿਲਾਰਾ - aman arora
ਪਟਿਆਲਾ ਵਿੱਚ ਵਿਧਾਇਕ 'ਆਪ' ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 'ਆਪ' ਵਰਕਰਾਂ ਨੇ ਜੰਮ ਕੇ ਹੰਗਾਮਾ ਕੀਤਾ। ਇਹ ਮੀਟਿੰਗ ਸੂਬੇ ਵਿੱਚ ਬਿਜਲੀ ਅੰਦੋਲਨ ਨੂੰ ਸ਼ੁਰੂ ਕਰਨ ਸਬੰਧੀ ਕੀਤੀ ਗਈ।
ਫ਼ੋਟੋ
ਮਾਮਲਾ ਇੱਥੇ ਹੀ ਸ਼ਾਂਤ ਨਹੀਂ ਹੋਇਆ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮੀਡੀਆ ਦੇ ਕੈਮਰੇ 'ਤੇ ਵੀ ਹੱਥ ਮਾਰਿਆ ਗਿਆ। ਵਰਕਰਾਂ ਵੱਲੋਂ ਪਾਰਟੀ ਦੀ ਕਾਰਜਕਾਰੀ ਕਮੇਟੀ 'ਤੇ ਵੀ ਵੱਡੇ ਸਵਾਲ ਖੜੇ ਕੀਤੇ ਗਏ। ਮਾਮਲੇ ਨੂੰ ਵੱਧਦਾ ਦੇਖ ਅਮਨ ਅਰੋੜਾ ਨੇ ਵਰਕਰਾਂ ਨੂੰ ਸ਼ਾਂਤ ਕਰਵਾਇਆ। ਪਾਰਟੀ ਵਰਕਰਾਂ ਦੇ ਹੰਗਾਮੇ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਨੇ ਇਸ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
Last Updated : Jun 25, 2019, 8:29 PM IST