ਚੰਡੀਗੜ੍ਹ: ਪੰਜਾਬ ਦੇ ਨਵੇਂ ਬਿਜਲੀ ਮੰਤਰੀ ਬਣਾਏ ਗਏ ਨਵਜੋਤ ਸਿੰਘ ਸਿੱਧੂ ਦਾ ਸੂਬੇ 'ਚ ਗ਼ੈਰ-ਹਾਜ਼ਰ ਰਹਿਣ 'ਤੇ ਵਿਰੋਧੀਆਂ ਨੇ ਕਾਂਗਰਸ 'ਤੇ ਹਮਲਾ ਬੋਲਣਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਸਰਕਾਰ 'ਚ ਸਿੱਖਿਆ ਮੰਤਰੀ ਰਹੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਪਰ ਸੂਬੇ 'ਚ ਬਿਜਲੀ ਮੰਤਰੀ ਲੱਭ ਨਹੀਂ ਰਹੇ ਹਨ।
ਬਿਜਾਈ ਦੇ ਸਮੇਂ ਬਿਜਲੀ ਮੰਤਰੀ ਦੀ ਗ਼ੈਰ-ਹਾਜ਼ਰੀ ਤੋਂ ਅਕਾਲੀ ਦਲ ਨਾਰਾਜ਼ - navjot isngh sidhu
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਬਿਜਲੀ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਸੂਬੇ 'ਚ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਪਰ ਉਹ ਖ਼ੁਦ ਸੂਬੇ 'ਚ ਮੌਜੂਦ ਨਹੀਂ ਹਨ। ਉਨ੍ਹਾਂ ਕੈਪਟਨ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ।
ਫ਼ੋਟੋ
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੀ ਕਿਸਾਨੀ ਬਾਰੇ ਵੀ ਸੋਚਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਅੰਦਰੂਨੀ ਲੜਾਈ 'ਚ ਲੋਕਾਂ ਦਾ ਨੁਕਸਾਨ ਨਹੀਂ ਕਰਨਾ ਚਾਹੀਦਾ। ਉੱਥੇ ਹੀ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮੁੱਦੇ 'ਤੇ ਚੀਮਾ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਸਬੰਧ 'ਚ ਮੀਟਿੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜਿਆਂ ਪਾਰਟੀਆਂ ਨੂੰ ਇਸ ਮੁੱਦੇ 'ਤੇ ਰਾਜਨੀਤੀ ਕਰਨ ਦੀ ਜ਼ਰੂਰਤ ਨਹੀਂ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਅਤੇ 'ਆਪ' ਨੇ ਇਸ ਮਾਮਲੇ 'ਤੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
Last Updated : Jun 13, 2019, 7:44 PM IST