ਨਵੀਂ ਦਿੱਲੀ: ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਦੀ ਸਰਕਾਰ 'ਚ ਵਿੱਤ ਮੰਤਰੀ ਰਹੇ ਅਰੁਣ ਜੇਤਲੀ ਹੁਣ ਸਰਕਾਰ ਦੇ ਦੂਜੇ ਕਾਰਜਕਾਲ 'ਚ ਕਿਸੇ ਵੀ ਤਰ੍ਹਾਂ ਦੀ ਜਿੰਮੇਵਾਰੀ ਤੋਂ ਦੂਰ ਰਹਿਣਾ ਚਾਹੁੰਦੇ ਹਨ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਹੈ। ਉਨ੍ਹਾਂ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਜੇਤਲੀ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜ਼ਿੰਮੇਵਾਰੀ ਤੋਂ ਦੂਰ ਰਹਿਣਾ ਚਾਹੁੰਦੇ ਹਨ ਤਾਂ ਜੋ ਉਹ ਆਪਣੇ ਇਲਾਜ ਅਤੇ ਸਿਹਤ 'ਤੇ ਧਿਆਨ ਕੇਂਦਰਤ ਕਰ ਸਕਣ।
ਅਰੁਣ ਜੇਤਲੀ ਨਹੀਂ ਬਣਨਾ ਚਾਹੁੰਦੇ ਮੰਤਰੀ, ਮੋਦੀ ਨੂੰ ਲਿਖਿਆ ਪੱਤਰ - pm modi
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਸੇ ਵੀ ਜਿੰਮੇਵਾਰੀ ਤੋਂ ਦੂਰ ਰਹਿਣ ਦੀ ਸਿਫ਼ਾਰਿਸ਼ ਕੀਤੀ ਹੈ। ਉਨ੍ਹਾਂ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਹ ਫ਼ੈਸਲਾ ਲਿਆ ਹੈ।
ਅਰੁਣ ਜੇਤਲੀ
ਜੇਤਲੀ ਨੇ ਆਪਣੇ ਟਵਿੱਟਰ ਫੀਡ 'ਤੇ ਪੱਤਰ ਨੂੰ ਸ਼ੇਅਰ ਕੀਤਾ ਹੈ। ਜੇਤਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਆਪਣੇ ਪੱਤਰ ਦੀ ਇਕ ਤਸਵੀਰ ਸ਼ੇਅਰ ਕਰਦਿਆਂ ਕਿਹਾ, 'ਮੈਂ ਅੱਜ ਮਾਣਯੋਗ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ, ਜਿਸ ਦੀ ਤਸਵੀਰ ਮੈਂ ਪੋਸਟ ਕਰ ਰਿਹਾ ਹਾਂ।'