ਬੇਅਦਬੀ ਘਟਨਾ ਲਈ ਪੂਰਾ ਬਾਦਲ ਪਰਿਵਾਰ ਜਿੰਮੇਵਾਰ: ਬਲਜਿੰਦਰ ਕੌਰ - elections
ਬਠਿੰਡਾ 'ਚ ਚੋਣ ਰੈਲੀ ਕਰਨ ਆਈ 'ਆਪ' ਉਮੀਦਵਾਰ ਬਲਜਿੰਦਰ ਕੌਰ ਨੇ ਬੇਅਦਬੀ ਦੀ ਘਟਨਾ ਨੂੰ ਲੈਕੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੂਰਾ ਬਾਦਲ ਪਰਿਵਾਰ ਬੇਅਦਬੀ ਦੀ ਘਟਨਾ ਦਾ ਜਿੰਮੇਵਾਰ ਹੈ।
'ਆਪ' ਉਮੀਦਵਾਰ ਬਲਜਿੰਦਰ ਕੌਰ
ਬਠਿੰਡਾ: 19 ਮਈ ਨੂੰ ਸੂਬੇ ਵਿੱਚ ਹੋਣ ਜਾ ਰਹੀਆਂ ਅਖੀਰਲੇ ਪੜਾਅ ਦੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਵੀ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਦੀ ਅਪੀਲ ਕੀਤੀ।