ਪੰਜਾਬ

punjab

By

Published : Jan 31, 2020, 10:56 AM IST

ETV Bharat / briefs

ਬੈਂਕ ਕਰਮਚਾਰੀਆਂ ਦਾ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ 'ਚ ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਵੱਲੋਂ ਬੈਂਕ ਦੇ ਮੁਲਾਜ਼ਮ 20 ਜਨਵਰੀ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਵੱਲੋਂ ਬੈਂਕ ਦੇ ਮੁਲਾਜ਼ਮ 20 ਜਨਵਰੀ ਤੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵੀਰਵਾਰ ਦਾ ਰੋਸ ਪ੍ਰਦਰਸ਼ਨ ਉਨ੍ਹਾਂ ਦਾ ਚੋਥਾ ਮੁਜ਼ਾਹਰਾ ਸੀ ਜੋ ਸੈਕਟਰ 17 ਦੇ ਬੈਂਕ ਆਫ ਇੰਡੀਆ ਦੇ ਬਾਹਰ ਕੀਤਾ ਗਿਆ। ਬੈਂਕ ਮੁਲਾਜ਼ਮ ਇਹ ਮੁਜ਼ਾਹਰਾ ਆਪਣੇ ਲੰਚ ਟਾਈਮ 'ਚ ਕਰਦੇ ਸਨ।

ਯੂਨਾਈਟਿਡ ਫਾਰਮ ਆਫ਼ ਬੈਂਕ ਦੇ ਕਨਵੀਨਰ ਸੰਜੈ ਕੁਮਾਰ ਨੇ ਦੱਸਿਆ ਕਿ ਬੈਂਕ ਮੁਲਾਜ਼ਮਾ ਦਾ ਮੁਜ਼ਾਹਰਾ 20 ਜਨਵਰੀ ਤੋਂ ਹੀ ਕੀਤਾ ਜਾ ਰਿਹਾ। ਪਰ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦਾ ਇਹ ਚੋਥਾ ਮੁਜ਼ਹਾਰਾ ਸੀ।

ਵੀਡੀਓ

ਉਨ੍ਹਾਂ ਨੇ ਕਿਹਾ ਕਿ 27 ਤਾਰੀਖ ਨੂੰ ਸੀਐਲਸੀ ਨੇ ਆਈਬੀਏ ਦੀ ਤੇ ਯੂਬੀਏ ਨਾਲ ਇਕ ਮੀਟਿੰਗ ਕੀਤੀ ਸੀ। ਉਸ ਸਮੇਂ ਉਹ ਮੀਟਿੰਗ ਪੂਰਨ ਤੌਰ 'ਤੇ ਨਾਕਾਮਯਾਬ ਨਹੀਂ ਰਹੀ। ਜਿਸ ਤੋਂ ਬਾਅਦ ਫਿਰ ਵੀਰਵਾਰ ਨੂੰ ਆਈਬੀਏ ਨਾਲ ਮੀਟਿੰਗ ਹੋਈ ਹੈ। ਜਿਸ 'ਚ ਉਨ੍ਹਾਂ ਨੇ ਮੁਲਜ਼ਮਾਂ ਦੀਆਂ ਮੰਗਾਂ ਨੂੰ ਆਈਬੀਏ ਦੇ ਸਾਹਮਣੇ ਪੇਸ਼ ਕੀਤਾ। ਸੰਜੈ ਕੁਮਾਰ ਨੇ ਕਿਹਾ ਕਿ ਜੇ ਇਸ ਮੀਟਿੰਗ 'ਚ ਉਨ੍ਹਾਂ ਵੱਲੋਂ ਸਕਾਰਾਤਮਕ ਪ੍ਰਣਾਮ ਆਉਂਦਾ ਹੈ ਤਾਂ ਉਹ ਪ੍ਰਦਰਸ਼ਨ ਬੰਦ ਕਰ ਦੇਣਗੇ। ਪਰ ਜੇ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਤਾਂ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਬੈਂਕ ਬੰਦ ਰਹਿਣਗੇ ਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ: ਰਾਸ਼ਟਰ ਪਿਤਾ ਦੇ ਬਲਿਦਾਨ ਦਿਵਸ 'ਤੇ ਕੱਢੀ 'ਸਪਰਸ਼ ਕੁਸ਼ਟ ਜਾਗਰੂਕਤਾ ਰੈਲੀ'

ਉਨ੍ਹਾਂ ਨੇ ਪ੍ਰਦਰਸ਼ਨ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ 1/11/2017 ਤੋਂ ਤਨਖਾਹਾਂ 'ਚ ਕੋਈ ਸੋਧ ਨਹੀਂ ਹੋਈਆ। ਜਿਸ ਨਾਲ ਬੈਂਕ ਮੁਲਾਜ਼ਮਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਕਰਯੋਗ ਹੈ ਕਿ ਜਨਵਰੀ ਤੋਂ ਬੈਂਕ ਕਰਮਚਾਰੀਆਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਨੇ ਜਿਸ ਦਾ ਖਾਮਿਆਜਾ ਮੁਲਾਜ਼ਮਾ ਦੀਆਂ ਤਨਖਾਹਾਂ ਤੇ ਪੈ ਰਿਹਾ ਹੈ। ਉੱਥੇ ਹੀ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details