ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ-42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ੍ਹ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਜ਼ੂਅਲ ਆਰਟਸ ਦੇ ਮੌਜੂਦਾ ਸਥਾਨ 'ਤੇ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ.ਆਈ.ਸੀ.) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ (ਜਿਨ੍ਹਾਂ ਨੂੰ 1995 ਵਿੱਚ ਇਕ ਕਾਰ ਬੰਬ ਧਮਾਕੇ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ) ਦੇ ਪਰਿਵਾਰ ਨੂੰ ਇਸ ਪ੍ਰਸਤਾਵਿਤ ਸੈਂਟਰਾਂ ਬਾਰੇ ਕੋਈ ਵੀ ਇਤਰਾਜ਼ ਨਹੀਂ ਹੈ।