ਪੰਜਾਬ

punjab

ETV Bharat / briefs

ਗੁਰੂ ਰਵੀਦਾਸ ਮੰਦਰ ਢਾਹੁਣ ਦੀ ਭਾਜਪਾ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ: 'ਆਪ' - ਗੁਰੂ ਰਵੀਦਾਸ ਮੰਦਰ

ਆਮ ਆਦਮੀ ਪਾਰਟੀ ਪੰਜਾਬ ਨੇ ਪ੍ਰਾਚੀਨ ਗੁਰੂ ਰਵੀਦਾਸ ਮੰਦਰ ਨੂੰ ਢਾਹੁਣ ਲਈ ਕੇਂਦਰ ਵਿੱਚ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਅਤੇ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। 'ਆਪ' ਨੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਕੰਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੰਦਰ ਢਾਹੁਣ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

ਫ਼ੋਟੋ

By

Published : Aug 11, 2019, 2:33 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਦਿੱਲੀ ਦੇ ਤੁਗਲਕਾਬਾਦ ਖੇਤਰ ਵਿੱਚ ਪ੍ਰਾਚੀਨ ਗੁਰੂ ਰਵੀਦਾਸ ਮੰਦਰ ਨੂੰ ਢਾਹੁਣ ਲਈ ਕੇਂਦਰ ਵਿੱਚ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਅਤੇ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਦੱਸਣਯੋਗ ਹੈ ਕਿ ਡੀਡੀਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਿੱਧੇ ਕੰਟਰੋਲ ਵਿੱਚ ਕੰਮ ਕਰਦੀ ਹੈ।

ਸ਼ਨੀਵਾਰ ਨੂੰ 'ਆਪ' ਹੈੱਡਕੁਆਟਰ ਵੱਲੋਂ ਜਾਰੀ ਕੀਤੇ ਬਿਆਨ ਵਿੱਚ 'ਆਪ' ਵਿਧਾਇਕਾਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਕੰਮ ਕਰਨ ਵਾਲੀ ਡੀਡੀਏ ਵੱਲੋਂ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਕੀਤੀ ਗਈ ਕਾਰਵਾਈ ਨਾਲ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹੋਈ ਅਜਿਹੀ ਕਾਰਵਾਈ ਨੇ ਕੇਂਦਰ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਜਨਤਕ ਕਰ ਦਿੱਤਾ ਹੈ।

'ਆਪ' ਆਗੂਆਂ' ਨੇ ਵੱਖ-ਵੱਖ ਸੰਗਠਨਾਂ ਵੱਲੋਂ ਗੁਰੂ ਰਵਿਦਾਸ ਜੀ ਦੇ ਮੰਦਰ ਢਾਹੁਣ ਦੇ ਰੋਸ ਵਜੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਦੂਜੇ ਪਾਸੇ ਪ੍ਰਦਰਸ਼ਨ ਕਰ ਰਹੇ ਸੰਗਠਨਾਂ ਨੇ ਮੰਦਰ ਢਾਹੁਣ ਦੀ ਕਾਰਵਾਈ ਪਿੱਛੇ ਲੱਗੇ ਲੋਕਾਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਤਿਹਾਸਕ ਮੰਦਰ ਦੀ ਸ਼ਾਨ ਨੂੰ ਫਿਰ ਤੋਂ ਬਹਾਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ 2 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਸਮੂਹ ਸੰਗਠਨਾਂ ਨੇ ਕਿਹਾ ਕਿ ਜੇਕਰ ਦਿੱਤੇ ਗਏ ਸਮੇਂ ਅੰਦਰ ਮੰਦਰ ਦੀ ਸ਼ਾਨ ਨੂੰ ਫਿਰ ਤੋਂ ਬਹਾਲ ਨਾ ਕੀਤਾ ਗਿਆ ਤਾਂ 'ਭਾਰਤ ਬੰਦ' ਦਾ ਐਲਾਨ ਕੀਤਾ ਜਾਵੇਗਾ।

ਹਰਪਾਲ ਚੀਮਾ ਨੇ ਸਵਾਲ ਖੜ੍ਹਾ ਕੀਤਾ ਕਿ ਜੇਕਰ ਦਿੱਲੀ ਵਿੱਚ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਹੋਰ ਆਗੂਆਂ ਦੀਆਂ ਵੱਡੇ ਇਲਾਕੇ ਵਿੱਚ ਸਮਾਧਾਂ ਹੋ ਸਕਦੀਆਂ ਹਨ, ਰਾਸ਼ਟਰਪਤੀ ਭਵਨ ਹੋ ਸਕਦਾ ਹੈ, ਭਾਜਪਾ ਦਾ ਬਹੁ ਮੰਜ਼ਲੀ ਦਫ਼ਤਰ ਦਿੱਲੀ ਵਿੱਚ ਹੋ ਸਕਦਾ ਹੈ ਤਾਂ ਫਿਰ ਸਿਕੰਦਰ ਲੋਧੀ ਵੱਲੋਂ ਦਾਨ ਕੀਤੀ ਗਈ ਜ਼ਮੀਨ 'ਤੇ ਗੁਰੂ ਰਵਿਦਾਸ ਜੀ ਦਾ ਮੰਦਰ ਕਿਉਂ ਨਹੀਂ ਹੋ ਸਕਦਾ। ਉਨ੍ਹਾਂ ਨੇ ਇਸ ਸਾਜ਼ਿਸ਼ ਪਿੱਛੇ ਕੇਂਦਰ ਦੀ ਮੋਦੀ ਸਰਕਾਰ ਦਾ ਹੱਥ ਦੱਸਿਆ ਹੈ। ਇਸ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟ ਵਿੱਚ ਬੈਠੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੁੱਪ ਧਾਰੀ ਹੋਈ ਹੈ।

ABOUT THE AUTHOR

...view details