ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਮਾਲੇਰਕੋਟਲਾ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ।
ਮੁੜ ਸੂਬੇ 'ਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਨੇ ਬਾਦਲ: ਕੈਪਟਨ
ਬੀਤੇ ਦਿਨੀਂ ਸੰਗਰੂਰ ਦੇ ਮਲੇਰਕੋਟਲਾ ਵਿਚ ਹੋਏ ਬੇਅਦਬੀ ਕਾਂਡ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਇਸ ਸਬੰਧੀ ਇੱਕ ਟਵੀਟ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਉਨ੍ਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਇਸ ਸਬੰਧੀ ਉਨ੍ਹਾਂ ਇੱਕ ਟਵੀਟ ਵੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਧਿਕਾਰਕ ਟਵਿਟਰ ਹੈਂਡਲ ਤੋਂ ਟਵੀਟ ਕਰਦਿਆਂ ਲਿਖਿਆ, 'ਅਕਾਲੀ ਦਲ (ਬਾਦਲਾਂ) ਦੇ ਰਾਜ ਦੌਰਾਨ ਪੰਜਾਬ ਨੂੰ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਜਿਸ ਤਰ੍ਹਾਂ ਵੰਡਣ ਦੀ ਕੋਸ਼ਿਸ਼ ਕੀਤੀ ਗਈ ਸੀ, ਇੱਕ ਵਾਰ ਫਿਰ ਉਹੀ ਤਾਕਤਾਂ ਪੰਜਾਬ ਵਿੱਚ ਨਫ਼ਰਤ ਫ਼ੈਲਾਉਣ ਦਾ ਕੰਮ ਕਰ ਰਹੀਆਂ ਹਨ। ਬੀਤੀ ਰਾਤ ਸਂਗਰੂਰ ਵਿੱਚ ਜੋ ਵੀ ਹੋਇਆ, ਉਸ ਦਾ ਖਮਿਆਜ਼ਾ ਦੋਸ਼ੀਆਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਵੱਲੋਂ ਕੀਤੇ ਕਰਮ ਉਨ੍ਹਾਂ ਨੂੰ ਭੁਗਤਣੇ ਪੈਣਗੇ।"
ਜ਼ਿਕਰਯੋਗ ਹੈ ਕਿ ਬੀਤੇ ਦੀਨ ਸੰਗਰੂਰ ਦੇ ਮਲੇਰਕੋਟਲਾ ਦੇ ਪਿੰਡ ਹਥੌਆ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਅਗਨ ਭੇਂਟ ਕੀਤੇ ਗਏ ਸਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਹਿਮ ਦਾ ਮਹੌਲ ਹੈ ਅਤੇ ਸਿੱਖ ਸੰਗਤਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।